ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਮਈ
ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਇੱਥੋਂ ਦੇ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਸੱਭਿਆਚਾਰਕ ਅਤੇ ਸਨਮਾਨ ਸਮਾਗਮ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਸਰਪ੍ਰਸਤ ਸੁਰੇਸ਼ ਗੁਪਤਾ, ਇੰਜਨੀਅਰ ਪ੍ਰਵੀਨ ਬਾਂਸਲ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਓਪੀ ਖੀਪਲ, ਕਿਸ਼ੋਰੀ ਲਾਲ ਅਤੇ ਕਾਨੂੰਨੀ ਸਲਾਹਕਾਰ ਅਸ਼ੋਕ ਕੁਮਾਰ ਵਰਮਾ ਆਦਿ ਹਾਜ਼ਰ ਸਨ। ਸਮਾਗਮ ਵਿੱਚ ਬਲਦੇਵ ਸਿੰਘ ਰਤਨ ਅਤੇ ਬੀਬੀ ਅਮਰਜੀਤ ਕੌਰ ਰਤਨ ਨੂੰ ਉਮਰ ਦੇ 80 ਵਰ੍ਹੇ ਪੂਰੇ ਕਰਨ ਅਤੇ ਉਨ੍ਹਾਂ ਦੀ ਦੋਹਤੀ ਡਾ. ਇੰਦਰਪਾਲ ਕੌਰ ਨੂੰ ਐੱਮ.ਬੀ.ਬੀ.ਐਸ. ਦੀ ਡਿਗਰੀ ਹਾਸਲ ਕਰਨ ‘ਤੇ ਸਨਮਾਨਿਤ ਕੀਤਾ ਗਿਆ । ਜਸਵੀਰ ਸਿੰਘ ਖਾਲਸਾ ਅਤੇ ਅਮਰਜੀਤ ਕੌਰ ਦੇ ਪੋਤਰੇ ਸਮਰਦੀਪ ਸਿੰਘ, ਮਾਸਟਰ ਰਾਮ ਸਰੂਪ ਅਲੀਸ਼ੇਰ, ਡਾ. ਨਰਵਿੰਦਰ ਕੌਸ਼ਲ, ਬੈਂਕ ਅਧਿਕਾਰੀ ਜਤਿੰਦਰ ਗੁਪਤਾ ਅਤੇ ਬੈਂਕ ਅਧਿਕਾਰੀ ਸੁਰੇਸ਼ ਜਿੰਦਲ ਨੂੰ ਵੀ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਜਨਮ ਦਿਨ ਮੌਕੇ ਸਨਮਾਨਿਤ ਕੀਤਾ ਗਿਆ। ਸੱਭਿਆਚਾਰਕ ਸਮਾਗਮ ਵਿੱਚ ਡਾ. ਚਰਨਜੀਤ ਸਿੰਘ ਉਡਾਰੀ, ਰਾਜਿੰਦਰ ਸਿੰਘ ਚੰਗਾਲ, ਸੁਰਿੰਦਰ ਸ਼ਰਮਾ ਤੇ ਪ੍ਰਹਿਲਾਦ ਸਿੰਘ ਆਦਿ ਨੇ ਸਕਵਿਤਾਵਾਂ, ਗੀਤ ਅਤੇ ਵਿਚਾਰ ਪੇਸ਼ ਕੀਤੇ।