DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਲਿਤ ਪਰਿਵਾਰਾਂ ਵੱਲੋਂ ਜ਼ਮੀਨੀ ਵਿਤਕਰੇ ਖ਼ਿਲਾਫ਼ ਪ੍ਰਦਰਸ਼ਨ

ਸ਼ਾਮਲਾਤ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਦਲਿਤ ਭਾਈਚਾਰੇ ਨਾਲ ਸਬੰਧਤ ਪਰਿਵਾਰ।
Advertisement

ਪਿੰਡ ਬੇਨੜਾ ਦੇ ਵੱਡੀ ਗਿਣਤੀ ਦਲਿਤ ਪਰਿਵਾਰਾਂ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜ ਕੇ ਆਪਣੇ ਨਾਲ ਹੋ ਰਹੀ ਕਥਿਤ ਵਿਤਕਰੇਬਾਜ਼ੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਵਿੱਚ ਲੰਮੇ ਸਮੇਂ ਤੋਂ ਰੂੜੀਆਂ ਅਤੇ ਪਥਵਾੜਿਆਂ ਲਈ ਵਰਤੀ ਜਾ ਰਹੀ ਸ਼ਾਮਲਾਤ ਜ਼ਮੀਨ ਉਨ੍ਹਾਂ ਕੋਲੋਂ ਜਬਰੀ ਖੋਹੀ ਜਾ ਰਹੀ ਹੈ, ਜਿਸ ਦੇ ਰੋਸ ਵਜੋਂ ਉਹ ਭਲਕੇ 2 ਅਪਰੈਲ ਤੋਂ ਪਿੰਡ ਵਿਚ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਰਹੇ ਹਨ। ਡੀ ਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਪਰਿਵਾਰਾਂ ਦੀ ਅਗਵਾਈ ਕਰ ਰਹੇ ਸੇਵਾਮੁਕਤ ਲੈਕਚਰਾਰ ਰਾਮ ਸਿੰਘ, ਸਾਬਕਾ ਬਲਾਕ ਸਮਿਤੀ ਮੈਂਬਰ ਦਰਬਾਰ ਸਿੰਘ, ਸਾਬਕਾ ਪੰਚ ਦਰਸ਼ਨ ਸਿੰਘ ਤੇ ਹਰਕੀਤ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਮਾਜਸੇਵੀ ਅਮਰਜੀਤ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਪਿੰਡ ਦੇ ਕਰੀਬ ਚਾਰ ਸੌ ਦਲਿਤ ਪਰਿਵਾਰ ਲੰਮੇ ਸਮੇਂ ਤੋਂ ਸ਼ਾਮਲਾਤ ਜ਼ਮੀਨ ਰੂੜੀਆਂ ਅਤੇ ਪਥਵਾੜਿਆਂ ਲਈ ਵਰਤਦੇ ਆ ਰਹੇ ਹਨ। ਹੁਣ ਇਸ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਸਾਜ਼ਿਸ਼ ਤਹਿਤ ਦਲਿਤ ਪਰਿਵਾਰਾਂ ਦੀਆਂ ਰੂੜੀਆਂ ਖਿਲਾਰ ਕੇ ਸਬੰਧਤ ਜ਼ਮੀਨ ਵਿੱਚ ਬੁਰਜੀਆਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ ਦਾ ਹੱਕ ਦਿੰਦਾ ਹੈ ਪਰ ਇਸ ਮਾਮਲੇ ਵਿੱਚ ਦਲਿਤਾਂ ਨਾਲ ਵਿਤਕਰਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰੂੜੀਆਂ ਵਾਲੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਤੁਰੰਤ ਹਟਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪ੍ਰਦਰਸ਼ਨਕਾਰੀਆਂ ਅਨੁਸਾਰ ਭਾਵੇਂ ਏ ਡੀ ਸੀ ਨੇ ਉਨ੍ਹਾਂ ਨੂੰ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਹੈ ਪਰ ਉਹ ਆਪਣੇ ਹੱਕਾਂ ਦੀ ਰਾਖੀ ਲਈ 2 ਅਪਰੈਲ ਤੋਂ ਪਿੰਡ ਵਿੱਚ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਸਬੰਧੀ ਪਿੰਡ ਬੇਨੜਾ ਦੇ ਸਰਪੰਚ ਗੋਪਾਲ ਕ੍ਰਿਸ਼ਨ ਨਾਲ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।

Advertisement

Advertisement
Advertisement
×