DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਲਿਤ ਆਗੂਆਂ ਨੇ ਸਰਪੰਚ ਖ਼ਿਲਾਫ਼ ਕਾਰਵਾਈ ਮੰਗੀ

ਪਿੰਡ ਬੇਨੜਾ ਦਾ ਮਾਮਲਾ ਥਾਣੇ ਪੁੱਜਾ; ਪੁਲੀਸ ਵੱਲੋਂ ਜਾਂਚ ਸ਼ੁਰੂ

  • fb
  • twitter
  • whatsapp
  • whatsapp
featured-img featured-img
ਐੱਸ ਐੱਚ ਓ ਕਰਨਵੀਰ ਸਿੰਘ ਸੰਧੂ ਨੂੰ ਮਿਲਣ ਮੌਕੇ ਵਫ਼ਦ ਮੈਂਬਰ।
Advertisement

ਸਤਿਗੁਰ ਰਵਿਦਾਸ ਸ਼ਹੀਦ ਬਾਬਾ ਜੀਵਨ ਸਿੰਘ ਗੁਰਸੰਗਤ ਕਮੇਟੀ, ਪਿੰਡ ਬੇਨੜਾ ਦੇ ਵਫ਼ਦ ਨੇ ਧੂਰੀ ਸਦਰ ਥਾਣੇ ਦੇ ਮੁਖੀ ਨੂੰ ਮਿਲ ਕੇ ਲਿਖਤੀ ਅਰਜ਼ੀ ਦਿੰਦਿਆਂ ਮੰਗ ਕੀਤੀ ਕਿ ਪਿੰਡ ਦੇ ਸਰਪੰਚ ਗੋਪਾਲ ਕਿਸ਼ਨ ਵੱਲੋਂ ਦਲਿਤਾਂ ਵਿਰੁੱਧ ਮਾੜੀ ਸ਼ਬਦਾਵਲੀ ਵਰਤਣ ਕਾਰਨ ਉਸ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਸਤਿਗੁਰ ਰਵਿਦਾਸ ਸ਼ਹੀਦ ਬਾਬਾ ਜੀਵਨ ਸਿੰਘ ਗੁਰਸੰਗਤ ਕਮੇਟੀ ਦੇ ਪ੍ਰਧਾਨ ਰਾਮ ਸਿੰਘ ਨੇ ਦੱਸਿਆ ਕਿ ਪਿੰਡ ਅੰਦਰ ਦਲਿਤਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਜਿਸ ਦਰਮਿਆਨ ਪ੍ਰਸ਼ਾਸਨ ਵੱਲੋਂ ਮੰਗਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਉਲਟ ਪਿੰਡ ਦਾ ਸਰਪੰਚ ਸਮਝੌਤੇ ਦੌਰਾਨ ਮੀਡੀਆ ਵਿੱਚ ਦਲਿਤਾਂ ਵਿਰੁੱਧ ਗਲਤ ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਸਰਪੰਚ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਰਪੰਚ ਗੋਪਾਲ ਕਿਸ਼ਨ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਦਲਿਤ ਆਗੂਆਂ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ ਤੇ ਧੱਕੇ ਨਾਲ ਵੱਟਾਂ ਵਾਹੀਆਂ ਹਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਉਨ੍ਹਾਂ ਵੱਲੋਂ ਵੀ ਪੁਲੀਸ ਨੂੰ ਦਰਖਾਸਤ ਦਿੱਤੀ ਗਈ ਹੈ। ਇਸ ਸਬੰਧੀ ਐੱਸ ਐੱਚ ਓ ਕਰਨਵੀਰ ਸਿੰਘ ਸੰਧੂ ਨੇ ਕਿਹਾ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕਮੇਟੀ ਦੇ ਸਕੱਤਰ ਦਰਬਾਰ ਸਿੰਘ, ਸਹਾਇਕ ਸਕੱਤਰ ਰਾਮ ਸਿੰਘ, ਮੈਂਬਰ ਜਗਤਾਰ ਸਿੰਘ ਤਾਰੀ, ਸੰਦੀਪ ਸਿੰਘ ਗੁਰੂ ਤੇ ਹਰਦੀਪ ਸਿੰਘ ਕਾਕਾ ਵੀ ਹਾਜ਼ਰ ਸਨ।

Advertisement
Advertisement
×