ਖੇਤਰੀ ਪ੍ਰਤੀਨਿਧ
ਧੂਰੀ, 24 ਦਸੰਬਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਧਾ ਕਰਜ਼ਾ ਮੁਆਫੀ ਸਕੀਮ ਤਹਿਤ ਮਾਰਕੀਟ ਕਮੇਟੀ ਧੂਰੀ ਅੰਦਰ ਕਰਵਾਏ ਇੱਕ ਸਮਾਗਮ ਦੌਰਾਨ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਇਸ ਸਕੀਮ ਅਧੀਨ ਆਉਂਦੇ 79 ਲਾਭਪਾਤਰੀਆਂ ਨੂੰ ਕਰੀਬ 50 ਹਜ਼ਾਰ ਦੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ। ਉਨ੍ਹਾਂ ਕਿਹਾ ਇਸ ਸਕੀਮ ਨਾਲ ਐੱਸਸੀ, ਬੀਸੀ ਵਰਗ ਦੇ ਲੋਕਾਂ ਨੂੰ ਵੱਧ ਲਾਭ ਮਿਲੇਗਾ। ਲੁਧਿਆਣਾ ਅੰਦਰ ਹੋਏ ਬੰਬ ਧਮਾਕੇ ਸਬੰਧੀ ਉਨ੍ਹਾਂ ਕਿਹਾ ਕਿ ਕੁਝ ਬਾਹਰਲੀਆਂ ਤਾਕਤਾਂ ਪੰਜਾਬ ਅੰਦਰ ਮਾਹੌਲ ਨੂੰ ਖ਼ਰਾਬ ਕਰ ਰਹੀਆਂ ਹਨ, ਪਰ ਪੰਜਾਬ ਸਰਕਾਰ ਅਜਿਹਾ ਕੁਝ ਨਹੀਂ ਹੋਣ ਦੇਵੇਗੀ।
ਵਿਧਾਇਕ ਨੇ ਸੜਕ ਦਾ ਨੀਂਹ ਪੱਥਰ ਰੱਖਿਆ
ਧੂਰੀ (ਨਿੱਜੀ ਪੱਤਰ ਪ੍ਰੇਰਕ): ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਿੰਡ ਕਹੇਰੂ ਤੋਂ ਕੱਕੜਵਾਲ ਵੱਲ ਜਾਂਦੀ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਮੰਡੀਕਰਨ ਬੋਰਡ ਵੱਲੋਂ 51 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਨਾਲ ਇਕ ਬਾਈਪਾਸ ਤਿਆਰ ਹੋ ਜਾਵੇਗਾ।