DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Dalvir Singh Dhillon: ਲੋਕ ਮਿਲਣੀ ਦੌਰਾਨ ਢਿੱਲੋਂ ਲੋਕਾਂ ਦੇ ਰੂ-ਬ-ਰੂ

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਹਲਕੇ ਦੇ ਬਲਾਕ ਸ਼ੇਰਪੁਰ ਨਾਲ ਸਬੰਧਤ ਪਿੰਡ ਈਸਾਪੁਰ (ਲੰਡਾ) ਅਤੇ ਰੂੜਗੜ੍ਹ ਵਿੱਚ ‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਨਾਅਰੇ ਹੇਠ ਕਰਵਾਈ ‘ਲੋਕ ਮਿਲਣੀ’ ਕੀਤੀ। ਉਨ੍ਹਾਂ ਲੋਕਾਂ...

  • fb
  • twitter
  • whatsapp
  • whatsapp
featured-img featured-img
ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਦਲਵੀਰ ਸਿੰਘ ਢਿੱਲੋਂ।
Advertisement

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਹਲਕੇ ਦੇ ਬਲਾਕ ਸ਼ੇਰਪੁਰ ਨਾਲ ਸਬੰਧਤ ਪਿੰਡ ਈਸਾਪੁਰ (ਲੰਡਾ) ਅਤੇ ਰੂੜਗੜ੍ਹ ਵਿੱਚ ‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਨਾਅਰੇ ਹੇਠ ਕਰਵਾਈ ‘ਲੋਕ ਮਿਲਣੀ’ ਕੀਤੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਬੇੜਾ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਪਿਛਲੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ ਜਦੋਂਕਿ ਹੋਰ ਕਈ ਪ੍ਰਾਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜਿੰਦਰ ਸਿੰਘ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਕੇਵਲ ਸਿੰਘ ਘਨੌਰੀ ਕਲਾਂ, ਜਗਤਾਰ ਸਿੰਘ ਬਾਗੜੀ ਸਲੇਮਪੁਰ, ਦੋਵਾਂ ਪਿੰਡਾਂ ਦੇ ਸਰਪੰਚ, ਪੰਚ, ਪਤਵੰਤੇ ਹਾਜ਼ਰ ਸਨ।

Advertisement

Advertisement
Advertisement
×