DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Dalvir Singh Goldy: ‘ਆਪ’ ਨੇ ਲੋਕਾਂ ਦੀ ਸਾਰ ਨਹੀਂ ਲਈ: ਗੋਲਡੀ

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਬਰਸਾਤ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸੁੱਖਾ ਸਿੰਘ ਵਾਲੀ ਗਲੀ ਜੋ ਵਾਰਡ ਨੰਬਰ 15, 18 ਅਤੇ 19 ਦਾ...

  • fb
  • twitter
  • whatsapp
  • whatsapp
featured-img featured-img
ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਦਲਵੀਰ ਸਿੰਘ ਗੋਲਡੀ।
Advertisement

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਬਰਸਾਤ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸੁੱਖਾ ਸਿੰਘ ਵਾਲੀ ਗਲੀ ਜੋ ਵਾਰਡ ਨੰਬਰ 15, 18 ਅਤੇ 19 ਦਾ ਸਾਂਝਾ ਰਸਤਾ ਹੈ, ਵਿੱਚ ਪਾਣੀ ਭਰਨ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਬਕਾ ਵਿਧਾਇਕ ਨੇ ਕਿਹਾ ਕਿ ‘ਆਪ’ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਧੂਰੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਹੂਲਤ ਨਹੀਂ ਮਿਲ ਸਕੀ। ਇਸ ਸਮੇਂ ਦੌਰਾਨ ‘ਆਪ’ ਨੇ ਲੋਕਾਂ ਦੀ ਸਾਰ ਨਹੀਂ ਲਈ। ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਹਰ ਬਰਸਾਤ ਵਿੱਚ ਸ਼ਹਿਰ ਦੇ ਕਈ ਇਲਾਕੇ ਜਲਥਲ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਰਸਾਤ ਦੇ ਦਿਨਾਂ ਵਿੱਚ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਹੋਣ।

Advertisement

Advertisement
Advertisement
×