ਦੁਰਲੱਭ ਸਿੱਧੂ ਵੱਲੋਂ ਕਾਂਗਰਸ ਛੱਡਣ ਵਾਲੇ ਆਗੂਆਂ ਨੂੰ ਘਰ ਵਾਪਸੀ ਦੀ ਅਪੀਲ
ਲਹਿਰਾਗਾਗਾ ਹਲਕੇ ਤੋਂ ਕਾਂਗਰਸੀ ਆਗੂ ਤੇ ਸਾਬਕਾ ਆਲ ਇੰਡੀਅਨ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੱਧੂ ਨੇ ਪਾਰਟੀ ਛੱਡ ਗਏ ਆਗੂਆਂ ਨੂੰ ਘਰ ਵਾਪਸੀ ਦੀ ਅਪੀਲ ਕੀਤੀ ਹੈ। ਦੁਰਲੱਭ ਸਿੰਘ ਸਿੱਧੂ ਨੇ ਕਿਹਾ ਕਿ ਨਾਰਾਜ਼ਗੀ ਕਿਸੇ ਵਿਅਕਤੀ ਵਿਸ਼ੇਸ਼ ਨਾਲ...
Advertisement
ਲਹਿਰਾਗਾਗਾ ਹਲਕੇ ਤੋਂ ਕਾਂਗਰਸੀ ਆਗੂ ਤੇ ਸਾਬਕਾ ਆਲ ਇੰਡੀਅਨ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੱਧੂ ਨੇ ਪਾਰਟੀ ਛੱਡ ਗਏ ਆਗੂਆਂ ਨੂੰ ਘਰ ਵਾਪਸੀ ਦੀ ਅਪੀਲ ਕੀਤੀ ਹੈ। ਦੁਰਲੱਭ ਸਿੰਘ ਸਿੱਧੂ ਨੇ ਕਿਹਾ ਕਿ ਨਾਰਾਜ਼ਗੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਹੋ ਸਕਦੀ ਹੈ, ਪਰ ਪਾਰਟੀ ਨਾਲ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਗੰਭੀਰ ਹਨ, ਪੰਜਾਬ ਨੂੰ ਲਗਾਤਾਰ ਖ਼ਤਰੇ ਵੱਲ ਧੱਕਿਆ ਜਾ ਰਿਹਾ ਹੈ ਕਿਉਂਕਿ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਜ਼ਮੀਨ ਲੁੱਟੀ ਜਾ ਰਹੀ ਹੈ। ਪਿੰਡਾਂ ਦੇ ਨਕਸ਼ੇ ਬਦਲ ਕੇ ਲੋਕਾਂ ਦੀ ਪਹਿਚਾਣ ਮਿਟਾਈ ਜਾ ਰਹੀ ਹੈ। ਸਰਕਾਰੀ ਸਕੂਲ ਤੇ ਹਸਪਤਾਲ ਜਾਂ ਤਾਂ ਬੰਦ ਹੋ ਰਹੇ ਹਨ ਜਾਂ ਖਾਲੀ ਪਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਲੋਕਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਹੱਕ ’ਚ ਖੜ੍ਹੀ ਰਹੀ ਹੈ। ਕਾਂਗਰਸ ਪਾਰਟੀ ਵਾਅਦਾ ਕਰਦੀ ਹੈ ਕਿ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਵਾਲੇ ਆਗੂਆਂ ਦੀ ਭੂਮਿਕਾ ਫਿਰ ਤੋਂ ਨਿਰਧਾਰਤ ਕੀਤੀ ਜਾਵੇਗੀ। ਇਸ ਲਈ ਕਿ 2027 ਦੀ ਚੋਣ ਸਿਰਫ ਇਕ ਚੋਣ ਨਹੀਂ, ਇਕ ਇਨਕਲਾਬ ਹੋਣਾ ਚਾਹੀਦਾ ਹੈ।
Advertisement
Advertisement