ਭਵਾਨੀਗੜ੍ਹ: ਦਰਸ਼ਨ ਸਿੰਘ ਨੂੰ ਪੰਜਾਬ ਐਕਸ ਸਰਵਿਸਮੈਨ ਸਕਿਓਰਿਟੀ ਗਾਰਡ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਸਬੰਧੀ ਯੂਨੀਅਨ ਦੇ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਚੋਪੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੁਰਾਣੀ ਗਨਮੈਨ ਯੂਨੀਅਨ ਦੀ ਕਮੇਟੀ ਨੂੰ ਭੰਗ ਕਰ ਕੇ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਸਾਰਿਆਂ ਵੱਲੋਂ ਸਰਬਸੰਮਤੀ ਨਾਲ ਦਰਸ਼ਨ ਸਿੰਘ ਪ੍ਰਧਾਨ, ਸਰਬਜੀਤ ਸਿੰਘ ਮੀਤ ਪ੍ਰਧਾਨ, ਪਰਮਜੀਤ ਸਿੰਘ ਪਟਿਆਲਾ ਜਨਰਲ ਸਕੱਤਰ, ਕੇਵਲ ਸਿੰਘ ਖਜ਼ਾਨਚੀ, ਬੇਅੰਤ ਸਿੰਘ ਸਹਿ ਖਜ਼ਾਨਚੀ, ਗੁਰਮੇਲ ਸਿੰਘ ਸਕੱਤਰ, ਸੁਖਚੈਨ ਸਿੰਘ ਐਡੀਟਰ, ਰਾਜਵਿੰਦਰ ਸਿੰਘ ਸਲਾਹਕਾਰ, ਜਸਵਿੰਦਰ ਸਿੰਘ ਚੋਪੜਾ ਪ੍ਰੈੱਸ ਸਕੱਤਰ, ਹਰਮੇਸ਼ ਸਿੰਘ, ਜਗਤਾਰ ਸਿੰਘ ਅਤੇ ਮਲੂਕ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। -ਪੱਤਰ ਪ੍ਰੇਰਕ