ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਵੀ ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ. ਸੈਕੰਡਰੀ. ਪਬਲਿਕ ਸਕੂਲ ਖਾਈ/ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਬੰਧਕ ਪੀ.ਕੇ. ਖੋਖਰ ਅਤੇ ਐਡਵੋਕੇਟ ਅਨਿਰੁੱਧ ਕੌਸ਼ਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਲਾਕ ਲਹਿਰਾਗਾਗਾ ਨੇ ਸਰਕਲ ਕਬੱਡੀ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਤੇ ਹੁਣ ਇਹ ਟੀਮ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਵਿੱਚ ਭਾਗ ਲਵੇਗੀ। ਉਨ੍ਹਾਂ ਸਕੂਲ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਤੇ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।