ਸੰਗਰੂਰ (ਨਿਜੀ ਪੱਤਰ ਪ੍ਰੇਰਕ) ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਿਸ਼ਨ ਫਤਿਹ ਮੁਹਿੰਮ ਤਹਿਤ ਸ਼ੁਰੂ ਕੀਤੀ ਸੈਂਪਲਿੰਗ ਪ੍ਰਕਿਰਿਆ ਦੌਰਾਨ ਕਰੋਨਾ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਖੁਦ ਕਰੋਨਾ ਟੈਸਟ ਕਰਵਾਇਆ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਕੋਵਿਡ-19 ਦੀ ਟੈਸਟ ਪ੍ਰਕਿਰਿਆ ਦੌਰਾਨ ਸਮੁੱਚੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਸੈਂਪਲਿੰਗ ਕਰਵਾਈ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 81 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਸਮੂਹ ਸਰਕਾਰੀ ਮੁਲਾਜ਼ਮਾਂ ਨੂੰ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਲਈ ਲਾਜ਼ਮੀ ਤੌਰ ਤੇ ਸੈਂਪਲਿੰਗ ਕਰਵਾਉਣਾ ਚਾਹੀਦਾ ਹੈ।