ਡੀ ਸੀ ਵੱਲੋਂ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ
ਰੋਗੀ ਕਲਿਆਣ ਸਮਿਤੀ ਦੀ ਜਨਰਲ ਬਾਡੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਿਤੀ ਦਾ ਮੁੱਖ ਮਕਸਦ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਲੋੜਵੰਦ ਮਰੀਜ਼ਾਂ ਦੀ ਭਲਾਈ ਅਤੇ...
Advertisement
ਰੋਗੀ ਕਲਿਆਣ ਸਮਿਤੀ ਦੀ ਜਨਰਲ ਬਾਡੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਿਤੀ ਦਾ ਮੁੱਖ ਮਕਸਦ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਲੋੜਵੰਦ ਮਰੀਜ਼ਾਂ ਦੀ ਭਲਾਈ ਅਤੇ ਉਨ੍ਹਾਂ ਲਈ ਸਿਹਤ ਸਹੂਲਤਾਂ ਦਾ ਵਾਧਾ ਕਰਨਾ ਹੈ। ਉਨ੍ਹਾਂ ਨੇ ਨਿਰਦੇਸ਼ ਜਾਰੀ ਕੀਤੇ ਕਿ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਂਟਰ ਦੇ ਨੇੜੇ ਫੈਸੀਲੇਸ਼ਨ ਸੈਂਟਰ ਦੀ ਸਥਾਪਨਾ ਜਲਦ ਕੀਤੀ ਜਾਵੇ, ਜਿੱਥੇ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰ ਮੈਂਬਰ ਸੁਵਿਧਾਜਨਕ ਢੰਗ ਨਾਲ ਬੈਠ ਸਕਣ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮਾਲੇਰਕੋਟਲਾ ਵਿੱਚ ਹੁਣ ਨਿਰਵਿਘਨ ਤਰੀਕੇ ਨਾਲ ਅਲਟਰਾ ਸਾਊਂਡ ਦੀ ਸੁਵਿਧਾ ਉਪਲਬਧ ਹੈ ਅਤੇ ਗਰਭਵਤੀ ਔਰਤਾਂ ਲਈ ਇਹ ਸੇਵਾ ਮੁਫ਼ਤ ਹੈ।
Advertisement
Advertisement