ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਪਰੈਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹੇ ਦੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋੜਵੰਦਾਂ ਤੱਕ ਪਹੰਚਾਉਣ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਜਿਹੜੇ ਵਿਭਾਗਾਂ ਵੱਲੋਂ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਹਾਲੇ ਤੱਕ ਵਰਤੋਂ ਸਰਟੀਫਿਕੇਟ ਨਹੀਂ ਭੇਜੇ ਗਏ ਉਹ ਤੁਰੰਤ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਸੁਨਾਮ ਜਸਪ੍ਰੀਤ ਸਿੰਘ, ਐੱਸਡੀਐਮ ਧੂਰੀ ਇਸਮਤ ਵਿਜੈ ਸਿੰਘ, ਐੱਸਡੀਐੱਮ ਦਿੜਬਾ ਰਾਜੇਸ਼ ਸ਼ਰਮਾ ਹਾਜ਼ਰ ਸਨ।