ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਅਕਤੂਬਰ
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਸਮੇਂ ਸਿਰ ਬਿਜਾਈ ਤੇ ਖੇਤ ਤਿਆਰ ਕਰਨ ਲਈ ਜ਼ਿਲ੍ਹੇ ਦੇ ਕਿਸਾਨਾਂ ਦੀ ਸਹੂਲਤ ਹਿੱਤ ਜ਼ਿਲ੍ਹੇ ਵਿੱਚ ਸਹਿਕਾਰੀ ਸਭਾਵਾਂ/ ਕਸਟਮ ਹਾਇਰਿੰਗ ਸੈਂਟਰਾਂ/ਸੈਲਫ ਹੈਲਪ ਗੁਰੱਪਾਂ ਪਾਸ ਉਪਲਬੱਧ ਆਧੁਨਿਕ ਖੇਤੀ ਮਸ਼ੀਨਰੀ ਨਿਰਧਾਰਤ ਕਿਰਾਏ ਉੱਤੇ ਲੈਣ ਲਈ ਕਿਤਾਬਚਾ ਤਿਆਰ ਕੀਤਾ ਗਿਆ। ਇਸ ਕਿਤਾਬਚੇ ਨੂੰ ਡਿਪਟੀ ਕਮਿਸ਼ਨਰ ਰਾਮਵੀਰ ਨੇ ਰਿਲੀਜ਼ ਕੀਤਾ।
ਸ੍ਰੀ ਰਾਮਵੀਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਤਾਬਚੇ ਰਾਹੀਂ ਆਪਣੇ ਨੇੜੇ ਦੇ ਉਪਲਬਧ ਸਹਿਕਾਰੀ ਸਭਾ ਜਾਂ ਕਸਟਮ ਹਾਇਰਿੰਗ ਸੈਟਰ ਨਾਲ ਤਾਲਮੇਲ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਕਰ ਸਕਦੇ ਹਨ। ਊਨ੍ਹਾਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ ਦੀ ਵਰਤੋਂ ਕਰਨ ਦੀ ਅਪੀਲ ਕੀਤੀ।