ਡੀਸੀ ਵੱਲੋਂ ਵਿਭਾਗੀ ਕੰਮਕਾਜ ਦੀ ਸਮੀਖਿਆ
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਭਾਗੀ ਕੰਮਕਾਜ ਬਾਰੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸੰਭਾਵੀ ਹੜ੍ਹਾਂ ਬਾਬਤ ਤਿਆਰੀ, ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣ ਅਤੇ ਸਮਾਂਬੱਧ ਢੰਗ ਨਾਲ ਜਨਤਕ ਸ਼ਿਕਾਇਤਾਂ ਦਾ ਹੱਲ...
Advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਭਾਗੀ ਕੰਮਕਾਜ ਬਾਰੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸੰਭਾਵੀ ਹੜ੍ਹਾਂ ਬਾਬਤ ਤਿਆਰੀ, ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣ ਅਤੇ ਸਮਾਂਬੱਧ ਢੰਗ ਨਾਲ ਜਨਤਕ ਸ਼ਿਕਾਇਤਾਂ ਦਾ ਹੱਲ ਕਰਨ ਬਾਰੇ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ, ਸਿਹਤ ਅਤੇ ਸਹੂਲਤ ਤਰਜੀਹ ਹੈ। ਇਹ ਯਕੀਨੀ ਬਣਾਉਣ ਲਈ ਸਮੂਹਿਕ ਤੌਰ ’ਤੇ ਕੰਮ ਕਰਨਾ ਚਾਹੀਦਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕੁਸ਼ਲ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਮਿਲਣ। ਡੀਸੀ ਨੇ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਨਿਯਮਤ ਤੌਰ ’ਤੇ ਕਮਜ਼ੋਰ ਥਾਵਾਂ ਦਾ ਨਿਰੀਖਣ ਕਰਨ, ਜਲ ਸਰੋਤ ਤੇ ਨਿਕਾਸੀ ਸਾਧਨਾਂ ਦੀ ਸਫਾਈ ਕਰਨ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੋਟਰ ਵਾਹਨ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ। ਡੀਸੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਾਗਰਿਕਾਂ ਨੂੰ ਮੁਸ਼ਕਲ ਰਹਿਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਸਾਰੇ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਨਿਬੇੜਨ।
Advertisement
Advertisement