ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਸੁਨਾਮ-ਖਡਿਆਲ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੇ ਭਤੀਜੇ ਗੁਰਪਿਆਰ ਸਿੰਘ ਵਾਸੀ ਪਿੰਡ ਜਗਤਪੁਰਾ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਚਾਚਾ...
Advertisement
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਸੁਨਾਮ-ਖਡਿਆਲ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੇ ਭਤੀਜੇ ਗੁਰਪਿਆਰ ਸਿੰਘ ਵਾਸੀ ਪਿੰਡ ਜਗਤਪੁਰਾ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਚਾਚਾ ਗੁਰਜੀਤ ਸਿੰਘ (46) ਪੁੱਤਰ ਗੁਰਨਾਮ ਸਿੰਘ ਵਾਸੀ ਜਗਤਪੁਰਾ ਸ਼ਾਮ ਸਮੇਂ ਮੋਟਰਸਾਈਕਲ ’ਤੇ ਖਡਿਆਲ ਵੱਲੋਂ ਆਪਣੇ ਖੇਤ ਤੋਂ ਜਗਤਪੁਰਾ ਘਰ ਪਰਤ ਰਿਹਾ ਸੀ ਕਿ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਲਖਵਿੰਦਰ ਸਿੰਘ ਵਾਸੀ ਸੁਨਾਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Advertisement
Advertisement
×