ਕਿਸਾਨ ਆਗੂ ਦੀ ਮੌਤ
ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਇਕਾਈ ਪ੍ਰਧਾਨ ਮਾਲੀ ਸਿੰਘ ਹੀਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਦੱਸਿਆ ਕਿ ਮ੍ਰਿਤਕ ਆਪਣੇ...
Advertisement 
ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਇਕਾਈ ਪ੍ਰਧਾਨ ਮਾਲੀ ਸਿੰਘ ਹੀਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਪੁੱਤਰ ਨੂੰ ਛੱਡ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ। ਇਸ ਮੌਕੇ ਪ੍ਰਧਾਨ ਗਾਗੀ ਸਿੰਘ, ਤਾਰੀ ਸਿੰਘ ,ਹਰਬੰਸ ਸਿੰਘ, ਹਰਪਾਲ ਸਿੰਘ, ਗੁਰਚਰਨ ਸਿੰਘ, ਜਨਕ ਸਿੰਘ, ਬਲਜੀਤ ਸਿੰਘ, ਭੀਮ ਸਿੰਘ, ਬਿੰਦਰ ਸਿੰਘ ਤੇ ਰਘਵੀਰ ਸਿੰਘ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ।
Advertisement
Advertisement 
× 

