ਧੂਰੀ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਤੋਂ ਆਪ ਵਰਕਰਾਂ ਦਾ ਮੋਹ ਭੰਗ ਹੋ ਚੁੱਕਾ ਹੈ। ਸ੍ਰੀ ਸ਼ਰਮਾ ਨੇ ਧੂਰੀ ਸ਼ਹਿਰ ਅੰਦਰ ਵੱਖ ਵੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਮਗਰੋਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਕੋਲ ਇੱਕੋ ਇੱਕ ਮੈਂਬਰ ਪਾਰਲੀਮੈਂਟ ਸੀ ਜੋ ਪਾਰਟੀ ਦੀਆਂ ਮਾੜੀਆ ਨੀਤੀਆਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਪਾਰਟੀ ਨੂੰ ਅਲਵਿਦਾ ਕਹਿਣ ਦਾ ਸਿਲਸਿਲਾ ਆਉਂਦੇ ਦਿਨਾਂ ਵਿੱਚ ਹੋਰ ਵਧੇਗਾ ਕਿਉਂਕਿ ਪੰਜਾਬ ਸਰਕਾਰ ਵਿੱਚ ਨਾ ਵਿਧਾਇਕਾਂ ਦੀ ਤੇ ਨਾ ਵਰਕਰਾਂ ਦੀ ਪੁੱਛ ਪੜਤਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। -ਖੇਤਰੀ ਪ੍ਰਤੀਨਿਧ