ਇੱਥੋਂ ਨੇੜਲੇ ਪਿੰਡ ਲਹਿਲ ਕਲਾਂ ਦੇ ਇੱਕ ਵਿਅਕਤੀ ਨੇ ਸਿਰ ਚੜ੍ਹੇ ਕਰਜ਼ੇ ਅਤੇ ਦਿਮਾਗੀ ਪ੍ਰੇਸ਼ਾਨੀ ਕਾਰਨ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪਿੰਡ ਲੇਹਲ ਕਲਾਂ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਲਹਿਲ ਕਲਾਂ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਉਸ ਦੇ ਜਵਾਨ ਪੁੱਤਰ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਨੇ ਬੀਤੀ ਰਾਤ ਲਹਿਰਾਗਾਗਾ ਤੋਂ ਜਾਖਲ ਜਾਣ ਵਾਲੀ ਰੇਲਗੱਡੀ ਥੱਲੇ ਆ ਕੇ ਆਪਣੀ ਜਾਨ ਦੇ ਦਿੱਤੀ। ਜਾਖਲ ਦੀ ਰੇਲਵੇ ਪੁਲੀਸ ਨੇ ਕਰਮਜੀਤ ਸਿੰਘ ਦੇ ਪੁੱਤਰ ਬਲਰਾਜ ਸਿੰਘ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। ਕਰਮਜੀਤ ਸਿੰਘ ਦੇ ਪਰਿਵਾਰ ਵਿੱਚ ਪਿੱਛੇ ਵਿਧਵਾ ਤੋਂ ਇਲਾਵਾ ਇੱਕ ਪੁੱਤਰ ਅਤੇ ਇਕ ਧੀ ਹੈ।