ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ 37ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਤੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਥਕ ਰਹੁ ਰੀਤਾਂ ਅਨੁਸਾਰ ਸੰਤ ਲੌਂਗੋਵਾਲ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 18 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਅਤੇ 20 ਅਗਸਤ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣੇ ਹਨ। ਇਸ ਉਪਰੰਤ 20 ਅਗਸਤ ਨੂੰ ਸ਼ਹੀਦੀ ਕਾਨਫਰੰਸ ਹੋਵੇਗੀ।