ਸਿਹਤ ਜਾਂਚ ਕੈਂਪ ਲਾਉਣ ਦਾ ਫ਼ੈਸਲਾ
ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 26 ਜੂਨ
ਧੂਰੀ ਵਿਕਾਸ ਮੰਚ ਦੀ ਕੋਰ ਕਮੇਟੀ ਦੀ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਸਰਬਸੰਮਤੀ ਨਾਲ ਅਗਲੇ ਦਿਨਾਂ ’ਚ ਵਾਤਾਵਰਨ ਦੀ ਸ਼ੁੱਧਤਾ ਅਤੇ ਆਲੇ-ਦੁਆਲੇ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਬੂਟੇ ਲਗਾਉਣ ਅਤੇ ਜੁਲਾਈ ਮਹੀਨੇ ਮੁਫਤ ਸਿਹਤ ਜਾਂਚ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ।
ਮੰਚ ਦੇ ਉੱਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ ਅਤੇ ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਸ ਫ਼ੈਸਲੇ ਤੋਂ ਇਲਾਵਾ ਲੋਕਾਂ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ, ਆਪਣੇ ਆਲੇ-ਦੁਆਲੇ ਨੂੰ ਹਰਾ-ਭਰਾ ਬਣਾਉਣ ਲਈ ਉਤਸ਼ਾਹਤ ਕਰਨ ਅਤੇ ਜੁਲਾਈ ਮਹੀਨੇ ਵਿੱਚ ਮੁਫਤ ਸਿਹਤ ਜਾਂਚ ਕੈਂਪ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ। ਕੈਂਪ ਵਿੱਚ ਆਮ ਲੋਕਾਂ ਦੀ ਮੁਫਤ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਜ਼ਰੂਰੀ ਦਵਾਈਆਂ ਮੁਹੱਈਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਜਾਂਚ ਕੈਂਪ ਦੀ ਤਰੀਕ ਅਤੇ ਥਾਂ ਬਾਰੇ ਜਾਣਕਾਰੀ ਜਲਦੀ ਸਾਂਝੀ ਕੀਤੀ ਜਾਵੇਗੀ ਅਤੇ ਮੀਟਿੰਗ ਦੌਰਾਨ ਕਈ ਹੋਰ ਲਾਭਦਾਇਕ ਯੋਜਨਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੀਡੀਆ ਸਕੱਤਰ ਮਨੋਹਰ ਸਿੰਘ ਸੱਗੂ, ਸੁਰਿੰਦਰਪਾਲ ਸਿੰਘ ਨੀਟਾ, ਅਭਿਨਵ ਗੋਇਲ, ਸੰਜੀਵ ਗੋਇਲ ਮਿੰਟੂ, ਮੋਹਿਤ ਜਿੰਦਲ ਹਾਜ਼ਰ ਸਨ।