ਪੱਤਰ ਪ੍ਰੇਰਕ
ਸ਼ੇਰਪੁਰ, 1 ਸਤੰਬਰ
ਪਿੰਡ ਘਨੌਰੀ ਕਲਾਂ ਨੂੰ ਖੋ-ਖੋ ਦੀ ਨਰਸਰੀ ਵਜੋਂ ਸਥਾਪਿਤ ਕਰਨ ਵਾਲੇ ਮਰਹੂਮ ਕੋਚ ਕੁਲਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਦੇ ਨੌਜਵਾਨਾਂ ਨੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਕਰਵਾਉਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਪਿੰਡ ਦੇ ਨੌਜਵਾਨਾਂ ਦੀ ਇੱਕ ਅਹਿਮ ਮੀਟਿੰਗ ਪ੍ਰਦੀਪ ਸਿੰਘ, ਪ੍ਰਭਦੀਪ ਸਿੰਘ ਅਤੇ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਪਿੰਡ ਘਨੌਰੀ ਕਲਾਂ ਵਿੱਚ 11 ਸਤੰਬਰ ਦੀ ਰਾਤ ਨੂੰ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲਾ, ਦੂਜਾ, ਤੀਜਾ ਤੇ ਚੌਥਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਕ੍ਰਮਵਾਰ 13 ਹਜਾਰ, 81 ਸੌ, 31 ਸੌ, 31 ਸੌ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।