ਚੋਣਾਂ ’ਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਫ਼ੈਸਲਾ
ਪੰਜਾਬ ਨੰਬਰਦਾਰ ਐਸੋਸ਼ੀਏਸ਼ਨ ਗਾਲਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਅਤੇ ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ, ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਅਤੇ ਚੇਅਰਮੈਨ ਗੁਰਮੇਲ ਸਿੰਘ ਹਥਨ...
ਪੰਜਾਬ ਨੰਬਰਦਾਰ ਐਸੋਸ਼ੀਏਸ਼ਨ ਗਾਲਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਅਤੇ ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ, ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਅਤੇ ਚੇਅਰਮੈਨ ਗੁਰਮੇਲ ਸਿੰਘ ਹਥਨ ਨੇ ਕਿਹਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਅਮਲ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਨੰਬਰਦਾਰ ਪ੍ਰਸ਼ਾਸਨ ਅਤੇ ਚੋਣ ਅਮਲੇ ਨੂੰ ਪੂਰਨ ਸਹਿਯੋਗ ਦੇਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ, ਮਾਣ-ਭੱਤਾ 5000 ਰੁਪਏ ਕਰਨ ਅਤੇ ਨੰਬਰਦਾਰਾਂ ਦਾ ਟੌਲ ਟੈਕਸ ਮੁਆਫ਼ ਦੀ ਮੰਗ ਕੀਤੀ। ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਹਥਨ, ਜਨਰਲ ਸਕੱਤਰ ਸੁਖਵਿੰਦਰ ਸਿੰਘ ਆਦਮਪਾਲ ਤੇ ਜਗਰੂਪ ਸਿੰਘ ਸੰਗਾਲੀ, ਹਰਪਾਲ ਸਿੰਘ ਮਾਣਕਮਾਜਰਾ, ਜਸਵਿੰਦਰ ਸਿੰਘ ਮੋਰਾਂਵਾਲੀ, ਗੁਰਮੇਲ ਸਿੰਘ ਗੁਆਰਾ, ਮਨਜੀਤ ਸਿੰਘ ਭੈਣੀ ਖੁਰਦ, ਬੱਗਾ ਸਿੰਘ ਭੋਗੀਵਾਲ, ਸਿਕੰਦਰ ਸਿੰਘ ਭੋਗੀਵਾਲ, ਹਰਚੇਤ ਸਿੰਘ ਫੈਜ਼ਗੜ੍ਹ, ਸਮਸ਼ੇਰ ਸਿੰਘ ਭੈਣੀ ਕਲਾਂ, ਪ੍ਰਕਾਸ਼ ਸਿੰਘ ਮੋਰਾਂਵਾਲੀ, ਸੁਖਮਿੰਦਰ ਸਿੰਘ ਆਹਨਖੇੜੀ, ਦੇਵਰਾਜ ਆਹਨਖੇੜੀ, ਨਿਰਮਲ ਸਿੰਘ ਕੁਠਾਲਾ, ਕੁਲਦੀਪ ਸਿੰਘ ਮਾਣਕਵਾਲ, ਗੁਰਮੀਤ ਸਿੰਘ ਰੁਸਤਮਗੜ੍ਹ ,ਤੇਜਿੰਦਰ ਸਿੰਘ ਸੇਰਵਾਨੀਕੋਟ, ਕਰਤਾਰ ਸਿੰਘ ਚੌਕੀਦਾਰ ਭੋਗੀਵਾਲ, ਬਲਵਿੰਦਰ ਸਿੰਘ ਮੋਰਾਂਵਾਲੀ ਆਦਿ ਹਾਜ਼ਰ ਸਨ।

