DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ ਆਗੂਆਂ ਦੀ ਰਿਹਾਈ ਲਈ ਸੰਘਰਸ਼ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਕਿਸਾਨ ਯੂਨੀਅਨ ਦੀ ਮੀਟਿੰਗ ’ਚ ਸ਼ਾਮਲ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਗੁਰੂ ਘਰ ਸੱਚਖੰਡ ਸਾਹਿਬ ਵਿੱਚ ਹੋਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਚੱਲ ਰਹੇ ਜ਼ਮੀਨੀ ਘੋਲ ਤਹਿਤ ਪੰਜਾਬ ਸਰਕਾਰ ਵੱਲੋਂ ਦੋ ਕਿਸਾਨ ਆਗੂਆਂ ਨੂੰ ਜੇਲ੍ਹ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਓਕੇ ਦੀ ਰਿਹਾਈ ਲਈ 6 ਫਰਵਰੀ ਨੂੰ ਬਠਿੰਡਾ ਸਕੱਤਰੇਤ ਦੇ ਦਿਨ-ਰਾਤ ਦੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਤਾਜ਼ਾ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਵਰਗ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਾ ਕਰਜ਼ ਮੁਆਫ਼ੀ ਦੀ ਗੱਲ ਕੀਤੀ ਗਈ ਅਤੇ ਨਾ ਹੀ ਐੱਮ ਐੱਸ ਪੀ ਦਾ ਕੋਈ ਜ਼ਿਕਰ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਏਆਈ ਸਕੀਮਾਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ ਜਿਸ ਨਾਲ ਛੋਟੇ ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ ਅਤੇ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ।

Advertisement
Advertisement
×