ਨਿੱਜੀ ਪੱਤਰ ਪ੍ਰੇਰਕ
ਧੂਰੀ, 6 ਸਤੰਬਰ
ਨੇੜਲੇ ਪਿੰਡ ਮੀਮਸਾ ਦੇ ਗੁਰਦੁਆਰਾ ਕਲਗੀਧਰ ਵਿੱਚ ਅਮਨ ਜੱਖਲਾਂ ਦੀ ਪਲੇਠੀ ਕਿਤਾਬ ‘ਇਨਸਾਨੀਅਤ’ ਲੋਕ ਅਰਪਣ ਕੀਤੀ ਗਈ। ਇਸ ਮੌਕੇ ਕਰਵਾਏ ਗਏ ਸੰਖੇਪ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸੁਖਵਿੰਦਰ ਸਿੰਘ ਫੁੱਲ, ਤਾਲਮੇਲ ਸੁਸਾਇਟੀ ਦੇ ਪ੍ਰਧਾਨ ਸਵਾਮੀ ਰਵਿੰਦਰ ਗੁਪਤਾ, ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ, ਪੰਜਾਬੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਨੇ ਅਮਨ ਜੱਖਲਾਂ ਦੀ ਪਲੇਠੀ ਕਿਤਾਬ ‘ਇਨਸਾਨੀਅਤ’ ਲੋਕ ਅਰਪਣ ਕੀਤੀ। ਇਸ ਮੌਕੇ ਲਾਈਫ਼ ਲਾਈਨ ਵੈੱਲਫੇਅਰ ਸੁਸਾਇਟੀ ਮੀਮਸਾ (ਸੰਗਰੂਰ) ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੀਮਸਾ ਦੇ ਸਰਪੰਚ ਸੁਖਬੀਰ ਸਿੰਘ ਕਾਲਾ ਨੇ ਕੀਤਾ। ਕੈਂਪ ਦੌਰਾਨ ਮਿੱਤਲ ਬਲੱਡ ਬੈਂਕ ਸੰਗਰੂਰ ਦੀ ਟੀਮ ਨੇ ਕਰੀਬ 50 ਯੂਨਿਟ ਖ਼ੂਨ ਇੱਕਤਰ ਕੀਤਾ। ਸਮਾਗਮ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਫੁੱਲ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾਅਫ਼ਜ਼ਾਈ ਕੀਤੀ।