
ਸਮਾਗਮ ਦੌਰਾਨ ਹਾਜ਼ਰ ਮੁੱਖ ਮਹਿਮਾਨ, ਕਾਲਜ ਪ੍ਰਬੰਧਕ ਅਤੇ ਵਿਦਿਆਰਥੀ।
ਮੁਕੰਦ ਸਿੰਘ ਚੀਮਾ
ਸੰਦੌੜ, 18 ਮਾਰਚ
ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਦੇ ਆਡੀਟੋਰੀਅਮ ਵਿੱਚ ਡਿਗਰੀ ਵੰਡ ਸਮਾਗਮ ਚੇਅਰਮੈਨ ਹਰਪਾਲ ਸਿੰਘ ਅਤੇ ਡਾਇਰੈਕਟਰ ਡਾ. ਜਗਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਗੁਰਪ੍ਰੀਤ ਸਿੰਘ ਲਹਿਲ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਅਤੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਰਾਣਵਾਂ ਦੇ ਪਾਸ ਹੋਏ ਵਿਦਿਆਰਥੀਆ ਨੂੰ ਡਿਗਰੀਆਂ ਭੇਟ ਕੀਤੀਆਂ ਗਈਆਂ। ਚਰਨਪ੍ਰੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਨੀਤੂ ਸੇਠੀ ਅਤੇ ਪ੍ਰਿੰਸੀਪਲ ਡਾ. ਗੀਤਿਕਾ ਨੇ ਕਾਲਜ ਦੀਆਂ ਪੂਰੇ ਸਾਲ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਡਾ. ਗੁਰਪ੍ਰੀਤ ਸਿੰਘ ਲਹਿਲ ਵੱਲੋਂ ਵਿਦਿਆਰਥੀਆਂ ਨੂੰ ਟੈਕਨੋਲਜੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਨਵੇਂ ਸਾਫ਼ਟਵੇਅਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਾਫਟਵੇਅਰ ਐਜੂਕੇਸ਼ਨ ਵਿੱਚ ਬਹੁਤ ਹੀ ਉਪਯੋਗੀ ਹੋਵੇਗਾ। ਡਿਗਰੀ ਵੰਡ ਸਮਾਗਮ ਮੌਕੇ ਡਾ. ਜਗਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਾਪਤ ਕਰਨ ਲਈ ਵਧਾਈ ਦਿੱਤੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ