ਵਫ਼ਦ ਵੱਲੋਂ ਡੀਸੀ ਨਾਲ ਮੁਲਾਕਾਤ
ਸੰਗਰੂਰ ਸੋਸ਼ਲ ਵੈਲਫੇਅਰ ਐਸੋਸ਼ੀਏਸ਼ਨ ਦਾ ਵਫ਼ਦ ਨਵੇਂ ਡਿਪਟੀ ਕਮਿਸ਼ਨਰ ਰਾਹੁਲ ਚਾਂਬਾ ਨੂੰ ਮਿਲਿਆ। ਐਸੋਸੀਏਸ਼ਨ ਦੇ ਪ੍ਰਧਾਨ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਮਿਲੇ ਵਫ਼ਦ ’ਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਉਪ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ...
Advertisement
ਸੰਗਰੂਰ ਸੋਸ਼ਲ ਵੈਲਫੇਅਰ ਐਸੋਸ਼ੀਏਸ਼ਨ ਦਾ ਵਫ਼ਦ ਨਵੇਂ ਡਿਪਟੀ ਕਮਿਸ਼ਨਰ ਰਾਹੁਲ ਚਾਂਬਾ ਨੂੰ ਮਿਲਿਆ। ਐਸੋਸੀਏਸ਼ਨ ਦੇ ਪ੍ਰਧਾਨ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਮਿਲੇ ਵਫ਼ਦ ’ਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਉਪ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਕਰਨੈਲ ਸਿੰਘ ਸੇਖੋਂ, ਕਿਸ਼ੋਰੀ ਲਾਲ, ਮੀਤ ਪ੍ਰਧਾਨ ਰਜਿੰਦਰ ਸਿੰਘ ਚੰਗਾਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ ਤੇ ਆਰਗੇਨਾਈਜ਼ਰ ਰਾਜ ਕੁਮਾਰ ਬਾਂਸਲ ਆਦਿ ਮੌਜੂਦ ਸਨ।ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਅਤੇ ਐਸੋਸੀਏਸ਼ਨ ਦੇ ਕਾਰਜਾਂ ਤੋਂ ਜਾਣੂ ਕਰਵਾਇਆ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦਾ ਭਰੋਸਾ ਦਿਵਾਇਆ। ਡਿਪਟੀ ਕਮਿਸ਼ਨਰ ਰਾਹੁਲ ਚਾਂਬਾ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਹਿਲ ਦੇ ਆਧਾਰ ਤੇ ਕੰਮ ਕੀਤੇ ਜਾਣਗੇ।
Advertisement
Advertisement