ਵਾਤਾਵਰਨ ਪ੍ਰੇਮੀਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ
ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੇ ਕਨਵੀਨਰ ਸੰਦੀਪ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ਵਫ਼ਦ ਨੇ ਨਾਇਬ ਤਹਿਸੀਲਦਾਰ ਵਿਜੇ ਆਹੀਰ ਅਤੇ ਐੱਸ ਐੱਚ ਓ ਸ਼ੇਰਪੁਰ ਬਲੌਰ ਸਿੰਘ ਨਾਲ ਮੀਟਿੰਗ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਗੂਆਂ ਨੇ ਮੰਗ ਕੀਤੀ ਕਿ ਦੀਵਾਲੀ ਮੌਕੇ...
Advertisement
ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੇ ਕਨਵੀਨਰ ਸੰਦੀਪ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ਵਫ਼ਦ ਨੇ ਨਾਇਬ ਤਹਿਸੀਲਦਾਰ ਵਿਜੇ ਆਹੀਰ ਅਤੇ ਐੱਸ ਐੱਚ ਓ ਸ਼ੇਰਪੁਰ ਬਲੌਰ ਸਿੰਘ ਨਾਲ ਮੀਟਿੰਗ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਗੂਆਂ ਨੇ ਮੰਗ ਕੀਤੀ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸਬੰਧੀ ਅਦਾਲਤ ਦੀਆਂ ਹਦਾਇਤਾਂ ਸਬੰਧੀ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣ। ਵਫ਼ਦ ਵਿੱਚ ਸ਼ਾਮਲ ਸੀਨੀਅਰ ਆਗੂ ਹਰਗੋਬਿੰਦ ਸ਼ੇਰਪੁਰ, ਸੇਵਾਮੁਕਤ ਐੱਸਡੀਓ ਸੁਖਚੈਨ ਸਿੰਘ ਕਲੇਰਾਂ, ਸਰਪੰਚ ਰਣਜੀਤ ਸਿੰਘ ਕਾਲਾਬੂਲਾ, ਮਾਸਟਰ ਮਹਿੰਦਰ ਪ੍ਰਤਾਪ, ਗੁਰਮੇਲ ਸਿੰਘ, ਬਹਾਦਰ ਸਿੰਘ, ਅਮਰਜੀਤ ਸਿੰਘ, ਦਿਆਲ ਸਿੰਘ, ਹਰਨੇਕ ਸਿੰਘ, ਕੇਸਰ ਸਿੰਘ ਅਤੇ ਬਲਦੇਵ ਸਿੰਘ ਆਦਿ ਮੰਗ ਕੀਤੀ ਕਿ ਬਾਜ਼ਾਰ ਤੇ ਆਬਾਦੀ ਤੋਂ ਦੂਰ ਅਤੇ ਪ੍ਰਸ਼ਾਸਨ ਵੱਲੋਂ ਨਿਰਧਾਰਤ ਜਗ੍ਹਾ ’ਤੇ ਲਾਇਸੈਂਸ ਹੋਲਡਰ ਦੁਕਾਨਾਂ ਰਾਹੀਂ ਪਟਾਕਿਆਂ ਦੀ ਵਿਕਰੀ ਹੋਵੇ। ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਉਹ ਇਸ ਮਾਮਲੇ ਵਿੱਚ ਨਿਯਮਾਂ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਉਣਗੇ।
Advertisement
Advertisement
×