ਮਗਨਰੇਗਾ ਮਜ਼ਦੂਰਾਂ ਨੂੰ 100 ਦਿਨ ਕੰਮ ਦੇਣ ਦੀ ਮੰਗ

ਮਗਨਰੇਗਾ ਮਜ਼ਦੂਰਾਂ ਨੂੰ 100 ਦਿਨ ਕੰਮ ਦੇਣ ਦੀ ਮੰਗ

ਡੈਮੋਕਰੈਟਿਕ ਮਗਨਰੇਗਾ ਫਰੰਟ ਦੇ ਆਗੂ ਮੀਟਿੰਗ ਕਰਦੇ ਹੋਏ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 25 ਮਈ

ਡੈਮੋਕਰੈਟਿਕ ਮਗਨਰੇਗਾ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸਥਾਨਕ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਹੋਈ ਜਿਸ ਵਿੱਚ ਮਗਨਰੇਗਾ ਤਹਿਤ 100 ਦਿਨ ਦੇ ਰੁਜ਼ਗਾਰ ਦੀ ਗਾਰੰਟੀ, ਪੰਜ ਏਕੜ ਵਾਲੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ਕਰਨ, ਪਿੰਡਾਂ ਦੀ ਤਾਕਤ ਮਜ਼ਬੂਤ ਕਰਨ ਲਈ ਗਰਾਮ ਸਭਾ ਦੀ ਮਹੱਤਤਾ ਆਦਿ ਮੁੱਦਿਆਂ ਉਪਰ ਵਿਚਾਰ- ਵਟਾਂਦਰਾ ਕੀਤਾ ਗਿਆ।

ਮੀਟਿੰਗ ਨੂੰ ਫਰੰਟ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਕਨਸੂਹਾ ਅਤੇ ਮੀਤ ਪ੍ਰਧਾਨ ਭੋਲਾ ਸਿੰਘ ਘਾਸੀਵਾਲ ਨੇ ਮੰਗ ਕੀਤੀ ਕਿ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦੇ ਜੌਬ ਕਾਰਡ ਬਣਾਏ ਜਾਣ, ਕੰਮ ਨਾ ਦੇਣ ਦੀ ਸੂਰਤ ਵਿਚ ਬੇਰੁਜ਼ਗਾਰੀ ਭੱਤਾ ਦੇਣ ਅਤੇ ਕੰਮ ਦਾ ਮਿਹਨਤਾਨਾ 15 ਦਿਨਾਂ ਅੰਦਰ ਲੈਣ ਅਤੇ ਦੇਰੀ ਹੋਣ ’ਤੇ ਸਮੇਤ ਵਿਆਜ ਮਿਹਨਤਾਨਾ ਦੇਣ ਦੀ ਮੰਗ ਕੀਤੀ। ਮੀਟਿੰਗ ’ਚ ਇੰਟਰਨੈਸ਼ਨਲਿਸਟ ਡੈਮੋਕਰੈਟਿਕ ਪਲੇਟਫਾਰਮ ਦੇ ਆਗੂ ਕਰਨੈਲ ਸਿੰਘ ਜਖੇਪਲ, ਫਲਜੀਤ ਸਿੰਘ, ਹੰਸ ਰਾਜ ਭਵਾਨੀਗੜ੍ਹ, ਤਾਰਾ ਸਿੰਘ ਫੱਗੂਵਾਲਾ, ਹਰਗੋਬਿੰਦ ਸ਼ੇਰਪੁਰ ਵੀ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All