DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਜਥੇਬੰਦੀ ਦੇ ਸੂਬਾਈ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਜਥੇਬੰਦੀ ਦੇ ਜਥੇਬੰਦਕ ਢਾਂਚੇ ਅਤੇ ਕਿਸਾਨੀ ਮੰਗਾਂ ਸਬੰਧੀ ਚਰਚਾ ਕੀਤੀ ਗਈ। ਕਿਸਾਨਾਂ ਲੇ ਲੈਂਡ ਮਾਰਗੇਜ਼ ਬੈਂਕ...

  • fb
  • twitter
  • whatsapp
  • whatsapp
Advertisement

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਜਥੇਬੰਦੀ ਦੇ ਸੂਬਾਈ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਜਥੇਬੰਦੀ ਦੇ ਜਥੇਬੰਦਕ ਢਾਂਚੇ ਅਤੇ ਕਿਸਾਨੀ ਮੰਗਾਂ ਸਬੰਧੀ ਚਰਚਾ ਕੀਤੀ ਗਈ। ਕਿਸਾਨਾਂ ਲੇ ਲੈਂਡ ਮਾਰਗੇਜ਼ ਬੈਂਕ ਵੱਲੋਂ ਕੀਤੀਆਂ ਜਾ ਰਹੀਆਂ ਕੁਰਕੀਆਂ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਨਵੇਂ ਬਿਜਲੀ ਕੁਨੈਕਸ਼ਨ ਦਿੱਤੇ ਜਾਣ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਸਾਨਾਂ ਨੂੰ ਵੱਡੇ ਸੰਘਰਸ਼ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਤਾਂ ਜੋ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਕਿਸਾਨ ਵਿਰੋਧੀ ਸਮਝੌਤੇ ਰੱਦ ਕਰਵਾਏ ਜਾ ਸਕਣ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਸੰਗਰੂਰ, ਜ਼ੋਰਾਵਰ ਸਿੰਘ ਬਲਬੇੜਾ ਪਟਿਆਲਾ, ਬਹਾਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਰਵਿੰਦਰ ਸਿੰਘ ਮੁਹਾਲੀ, ਬਲੌਰ ਸਿੰਘ ਬਰਨਾਲਾ, ਗਰਮੀਤ ਸਿੰਘ ਘੋੜੇਚੱਕ ਫਿਰੋਜ਼ਪੁਰ, ਗਮਦੂਰ ਸਿੰਘ ਫਰੀਦਕੋਟ, ਬਖ਼ਸ਼ੀਸ਼ ਸਿੰਘ ਗੁਰਦਾਸਪੁਰ, ਗੁਰਮੀਤ ਸਿੰਘ ਰੁੜਕੀ, ਰੂਪ ਸਿੰਘ ਬਰਨਾਲਾ, ਦਲਵੀਰ ਸਿੰਘ ਸਾਨੀਪੁਰ, ਗੁਰਵਿੰਦਰ ਸਿੰਘ ਕਾਲੇਕੇ, ਰਾਮ ਸਿੰਘ ਰਾਮਾ ਬਠਿੰਡਾ ਆਦਿ ਮੌਜੂਦ ਸਨ।

Advertisement
Advertisement
×