ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਲਾਗੂ ਕਰਨ ਦੀ ਮੰਗ
ਇਥੇ ਭਾਰਤੀ ਕਿਸਾਨ ਨਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ। ਕਾਰਜਕਾਰੀ ਬਲਾਕ ਪ੍ਰਧਾਨ ਗੁਰਪ੍ਰੀਤ ਸੰਗਤਪੁਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਦੂਸ਼ਣ ਦੇ ਬਹਾਨੇ ਕਿਸਾਨਾਂ ਨੂੰ ਪ੍ਰੇਸ਼ਾਨ...
Advertisement
ਇਥੇ ਭਾਰਤੀ ਕਿਸਾਨ ਨਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ। ਕਾਰਜਕਾਰੀ ਬਲਾਕ ਪ੍ਰਧਾਨ ਗੁਰਪ੍ਰੀਤ ਸੰਗਤਪੁਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਦੂਸ਼ਣ ਦੇ ਬਹਾਨੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਸਬੰਧੀ ਜਥੇਬੰਦੀ ਦੀ ਜੋ ਨੀਤੀ ਲੋਕਾਂ ਤੱਕ ਪਹੁੰਚਾਉਣ ਵਾਸਤੇ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਦੱਸਿਆ ਕਿ ਸਰਕਾਰ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰੇ, ਜਥੇਬੰਦੀ ਪਰਾਲੀ ਨੂੰ ਅੱਗ ਲਾਉਣ ਦੀ ਹਮਾਇਤ ਨਹੀਂ ਕਰਦੀ,ਪਰ ਜਿੰਨਾ ਸਮਾਂ ਸਰਕਾਰ ਪਰਾਲੀ ਦਾ ਕੋਈ ਠੋਸ ਪ੍ਰਬੰਧ ਨਹੀਂ ਕਰਦੀ ਤਾਂ ਜਥੇਬੰਦੀ ਕਿਸਾਨਾਂ ਨਾਲ ਕਿਸੇ ਵੀ ਤਰਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ ਅਤੇ ਡੱਟ ਕੇ ਕਿਸਾਨਾਂ ਨਾਲ ਖੜੇਗੀ।
Advertisement
Advertisement