DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੇਲ੍ਹ ’ਚ ਬੰਦ ਬੇਰੁਜ਼ਗਾਰ ਅਧਿਆਪਕ ਦੀ ਰਿਹਾਈ ਮੰਗੀ

ਦੋ ਧੀਆਂ ਸਣੇ ਪਤਨੀ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਨੂੰ ਮਿਲਣ ਪੁੱਜੀ

  • fb
  • twitter
  • whatsapp
  • whatsapp
featured-img featured-img
ਪਤੀ ਦੀ ਰਿਹਾਈ ਦੀ ਅਪੀਲ ਕਰਦੀ ਹੋਈ ਸਿਮਰਨਜੀਤ ਕੌਰ।
Advertisement

ਮੁੱਖ ਮੰਤਰੀ ਦੇ ਪਿੰਡ ਸਤੌਜ ਵਿੱਚ ਭਰਤੀ ਦੀ ਮੈਰਿਟ ਲਿਸਟ ਜਾਰੀ ਕਰਾਉਣ ਅਤੇ ਨਿਯੁਕਤੀ ਪੱਤਰ ਲੈਣ ਦੀ ਮੰਗ ਲਈ ਮੋਬਾਈਲ ਟਾਵਰ ’ਤੇ ਚੜ੍ਹੇ ਦੋ ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਬਲਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਪਿਛਲੇ 10 ਦਿਨਾਂ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਹਨ ਕਿਉਂਕਿ ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ਥਾਣਾ ਧਰਮਗੜ੍ਹ ’ਚ ਦੋਵਾਂ ਖਿਲਾਫ਼ ਖੁਦਕੁਸ਼ੀ ਦੀ ਕੋਸ਼ਿਸ਼ ਸਣੇ ਵੱਖ-ਵੱਖ ਧਰਾਵਾਂ ਤਹਿਤ ਬੀਤੀ 15 ਜੂਨ ਨੂੰ ਕੇਸ ਦਰਜ ਕੀਤਾ ਗਿਆ ਸੀ।

ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ’ਚੋਂ ਗੁਰਸੇਵਕ ਸਿੰਘ ਵਾਸੀ ਪਿੰਡ ਬੀੜ ਬਹਿਮਣ ਜ਼ਿਲ੍ਹਾ ਬਠਿੰਡਾ ਦੀ ਪਤਨੀ ਸਿਮਰਨਜੀਤ ਕੌਰ ਨੇ ਬਿਆਨ ਜਾਰੀ ਕਰ ਕੇ ਪਰਿਵਾਰ ਦੇ ਹਾਲਾਤ ਦੇ ਮੱਦੇਨਜ਼ਰ ਪਤੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਬੀਤੀ 15 ਜੂਨ ਨੂੰ ਪਿੰਡ ਸਤੌਜ ਵਿੱਚ ਬੇਰੁਜ਼ਗਾਰ 646 ਪੀ ਟੀ ਆਈ ਅਧਿਆਪਕਾਂ ਦੇ ਧਰਨੇ ਵਿੱਚ ਗਿਆ ਸੀ ਜਿੱਥੇ ਪੁਲੀਸ ਨੇ ਕੇਸ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਗੁਰਸੇਵਕ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਂ ਪਿਛਲੇ ਲੰਮੇ ਸਮੇਂ ਤੋਂ ਮੰਜੇ ’ਤੇ ਹੈ, ਜਦੋਂ ਕਿ ਘਰ ਵਿਚ ਛੇ ਸਾਲ ਦੀਆਂ ਦੋ ਧੀਆਂ ਹਨ। ਉਹ ਆਪਣੇ ਪਤੀ ਦੀ ਰਿਹਾਈ ਲਈ ਦਰ-ਦਰ ਭਟਕਣ ਲਈ ਮਜਬੂਰ ਹੈ।

Advertisement

ਸਿਮਰਨਜੀਤ ਕੌਰ ਆਪਣੀਆਂ ਦੋਵੇਂ ਧੀਆਂ ਤੇ ਹੋਰ ਸਕੇ ਸਬੰਧੀਆਂ ਨਾਲ ਅੱਜ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਨੂੰ ਮਿਲਣ ਪੁੱਜੀ ਸੀ ਪਰ ਕਿਸੇ ਅਧਿਕਾਰੀ ਨੂੰ ਮਿਲ ਨਾ ਸਕੀ। ਇਸ ਤੋਂ ਬਾਅਦ ਉਸ ਨੇ ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਆਪਣੇ ਪਤੀ ਨਾਲ ਮੁਲਾਕਾਤ ਕੀਤੀ।

Advertisement

Advertisement
×