ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ
ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦਾ ਜ਼ਿਲ੍ਹਾ ਵਫਦ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ। ਵਫਦ ਵਿੱਚ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਆਰ ਐੱਲ ਪਾਂਧੀ,...
ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦਾ ਜ਼ਿਲ੍ਹਾ ਵਫਦ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ। ਵਫਦ ਵਿੱਚ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਆਰ ਐੱਲ ਪਾਂਧੀ, ਦਫਤਰ ਸਕੱਤਰ ਸੁਰਿੰਦਰ ਸਿੰਘ ਸੋਢੀ, ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਯੂਨਿਟ ਦੇ ਸਰਪ੍ਰਸਤ ਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ ਤੋਂ ਇਲਾਵਾ ਪੈਨਸ਼ਨਰ ਆਗੂ ਜਸਬੀਰ ਸਿੰਘ ਖਾਲਸਾ, ਅਸ਼ੋਕ ਸ਼ਰਮਾ ਆਦਿ ਮੌਜੂਦ ਸਨ। ਇਸ ਮੌਕੇ ਏ ਡੀ ਸੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੈਨਸ਼ਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ 31 ਦਸੰਬਰ 2025 ਤੱਕ ਸੇਵਾਮੁਕਤ ਹੋਏ ਮੁਲਾਜ਼ਮਾਂ ’ਤੇ ਵੀ 8ਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਾਰੇ ਸੂਬਿਆਂ ਵਿੱਚ ਮੁਲਾਜ਼ਮਾਂ ਦਾ ਡੀ ਏ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਰਾਬਰ ਕੀਤਾ ਜਾਵੇ, ਨਕਦੀ ਰਹਿਤ ਸਿਹਤ ਯੋਜਨਾ ਲਾਗੂ ਕੀਤੀ ਜਾਵੇ, ਪੈਨਸ਼ਨਰਾਂ ਦੀ ਉਮਰ ਅਨੁਸਾਰ ਮਿਲਦੇ ਬੁਢਾਪੇ ਭੱਤੇ ਵਿੱਚ ਵਾਧਾ ਕੀਤਾ ਜਾਵੇ ਅਤੇ ਸਾਰੇ ਸਾਧਨਾਂ ਵਿੱਚ ਕਿਰਾਏ ਦੀ ਬੰਦ ਕੀਤੀ ਛੋਟ ਬਹਾਲ ਕੀਤੀ ਜਾਵੇ। ਸ੍ਰੀ ਅਰੋੜਾ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਅਨੁਸਾਰ ਡੀ ਏ ਅਤੇ ਏਰੀਅਰ ਬਾਰੇ ਟਾਲ ਮਟੋਲ ਦੀ ਨੀਤੀ ਤੋਂ ਬਿਨਾਂ ਇਸ ਫੈਸਲੇ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ।

