ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 39973 ਲਾਭਪਾਤਰੀਆਂ ਦੇ ਖਾਤਿਆਂ ਵਿੱਚ 50 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪਾ ਕੇ ਨਿਵੇਕਲੀ ਪਹਿਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਕੰਸਟਰੱਕਸ਼ਨ ਵਰਕਰ ਯੂਨੀਅਨ ਪੰਜਾਬ ਦੇ ਚੇਅਰਮੈਨ ਐਡਵੋਕੇਟ ਸੁਸ਼ੀਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਸਹਾਇਕ ਕਿਰਤ ਕਮਿਸ਼ਨਰ ਦੀ ਨਿਯੁਕਤੀ ਨਾ ਹੋਣ ਕਾਰਨ ਮਜ਼ਦੂਰਾਂ ਦੇ ਮੁਆਵਜ਼ੇ ਦੇ ਕੋਰਟ ਕੇਸ ਅੱਧ-ਵਿਚਕਾਰ ਲਟਕੇ ਪਏ ਹਨ। ਉਨ੍ਹਾਂ ਜਲਦੀ ਕਿਰਤ ਕਮਿਸ਼ਨਰ ਲਾਉਣ ਦੀ ਮੰਗ ਕੀਤੀ। -ਨਿੱਜੀ ਪੱਤਰ ਪ੍ਰੇਰਕ