ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ
ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਅਤੇ ਉਸਦੇ ਸਾਥੀਆਂ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਡਿਪਟੀ ਕਮਿਸ਼ਨਰ ਨੂੰ...
Advertisement
ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਅਤੇ ਉਸਦੇ ਸਾਥੀਆਂ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਸਤਿਗੁਰ ਸਿੰਘ ਨਮੋਲ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਾਂਗ ਹਲਕਾ ਖਡੂਰ ਸਾਹਿਬ ਵੀ ਹੜ੍ਹਾਂ ਦੀ ਲਪੇਟ ਵਿਚ ਆਇਆ ਹੈ। ਹਲਕੇ ਦੇ ਲੋਕਾਂ ਦੀਆਂ ਉਮੀਦਾਂ ਅਤੇ ਉਮੰਗਾਂ ਆਪਣੇ ਚੁਣੇ ਹੋਏ ਨੁਮਾਇੰਦਿਆਂ ਨਾਲ ਜੁੜੀਆਂ ਹੋਈਆਂ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਮੰਗ ਕੀਤੀ ਕਿ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਕੀਤੀ ਜਾਵੇ।
Advertisement
Advertisement