ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੀਕੇਯੂ ਏਕਤਾ ਆਜ਼ਾਦ ਵੱਲੋਂ ਡੀਸੀ ਨੂੰ ਮੰਗ ਪੱਤਰ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 18 ਜੁਲਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਪੰਜਾਬ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਐਲਾਨ ਕੀਤਾ ਹੈ ਕਿ ਜੇ...
ਡੀਸੀ ਜਤਿੰਦਰ ਜੋਰਵਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਜਥੇਬੰਦੀ ਦੇ ਅਹੁਦੇਦਾਰ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 18 ਜੁਲਾਈ

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਪੰਜਾਬ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਐਲਾਨ ਕੀਤਾ ਹੈ ਕਿ ਜੇ 24 ਜੁਲਾਈ ਤੱਕ ਪੰਜਾਬ ਸਰਕਾਰ ਨੇ ਕਿਸਾਨ-ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 25 ਜੁਲਾਈ ਤੋਂ ਪੰਜਾਬ ਦੀਆਂ ਰੇਲਵੇ ਲਾਈਨਾਂ ’ਤੇ ਮੋਰਚਾ ਲਗਾਇਆ ਜਾਵੇਗਾ।

ਇਸ ਮੌਕੇ ਯੂਨੀਅਨ ਆਗੂਆਂ ਮੱਖਣ ਪਾਪੜਾ, ਕੁਲਵਿੰਦਰ ਸੋਨੀ ਲੌਂਗੋਵਾਲ,ਅਮਰ ਲੌਂਗੋਵਾਲ, ਲੀਲਾ ਸਿੰਘ ਚੋਟੀਆਂ, ਸੁਖਦੇਵ ਲੌਂਗੋਵਾਲ ਅਤੇ ਦਰਬਾਰਾ ਸਿੰਘ ਲੋਹਾਖੇੜਾ ਨੇ ਕਿਹਾ ਕਿ ਸਰਕਾਰ ਦੀਆਂ ਅੱਖਾਂ ਸਾਹਮਣੇ ਕਿਸਾਨਾਂ ਦੀ ਮੂੰਗੀ ਤੇ ਮੱਕੀ ਦੀ ਫਸਲ ਕੌਡੀਆਂ ਦੇ ਭਾਅ ਲੁੱਟੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਦੀ ਤਰਜ਼ ’ਤੇ ਘੱਟ ਰੇਟ ਦੀ ਭਰਪਾਈ ਪੰਜਾਬ ਸਰਕਾਰ ਕਰੇ। ਭਾਰਤ ਮਾਲਾ ਯੋਜਨਾ ਦੇ ਤਹਿਤ ਨਿਕਲ ਰਹੀਆਂ ਸੜਕਾਂ ਦਾ ਯੋਗ ਮੁਆਵਜ਼ਾ ਦਿੱਤੇ ਬਿਨਾਂ ਪੰਜਾਬ ਸਰਕਾਰ ਕੇਂਦਰ ਦੀ ਸ਼ਹਿ ਤੇ ਕਿਸਾਨਾਂ ਤੇ ਲਾਠੀਚਾਰਜ਼ ਕਰਕੇ ਜ਼ਮੀਨਾਂ ਖੋਹਣੀਆ ਬੰਦ ਕਰੇ ਤੇ ਕਿਸਾਨਾਂ ਦੀ ਸਹਿਮਤੀ ਨਾਲ ਬਣਦਾ ਮੁਆਵਜ਼ਾ ਦੇਵੇ। ਹੜ੍ਹਾਂ ਦੀ ਲਪੇਟ ਵਿਚ ਆਏ ਪੰਜਾਬ ਦੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਹੋਰਨਾਂ ਮੰਗਾਂ ਦਾ ਵੀ ਜ਼ਿਕਰ ਕੀਤਾ ਗਿਆ।

Advertisement
Tags :
ਆਜ਼ਾਦਏਕਤਾਡੀਸੀਪੱਤਰਬੀਕੇਯੂਵੱਲੋਂ