ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਸਤੰਬਰ
ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਇਕਾਈ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲਾਂ ਦੀਆਂ ਲਟਕ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਨੇ ਮੰਗ ਕੀਤੀ ਕਿ ਸਾਰੇ ਸਕੂਲਾਂ ਵਿੱਚ ਸਫਾਈ ਕਰਮਚਾਰੀ ਪਹਿਲ ਦੇ ਆਧਾਰ ’ਤੇ ਦਿੱਤੇ ਜਾਣ। ਬੱਚਿਆਂ ਦੀ ਚੰਗੀ ਪੜ੍ਹਾਈ ਲਈ ਅਧਿਆਪਕਾਂ ਤੋਂ ਗ਼ੈਰ-ਵਿੱਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ ਤੇ ਇਨ੍ਹਾਂ ਕੰਮਾਂ ਲਈ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਨਾਨ -ਟੀਚਿੰਗ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ। ਇਸ ਮੌਕੇ ਡੀਟੀਐੱਫ ਦੇ ਜ਼ਿਲ੍ਹਾ ਆਗੂ ਜਸਵੀਰ ਨਮੋਲ, ਸੁਖਜਿੰਦਰ ਸੰਗਰੂਰ ਪਵਨ ਨੰਦਗੜ੍ਹ, ਅਮ੍ਰਿਤਪਾਲ ਲਹਿਰਾ, ਜਗਤਾਰ ਤੇ ਦਾਤਾ ਨਮੋਲ ਵੀ ਮੌਜੂਦ ਸਨ।