ਧੂਰੀ: ਪ੍ਰਾਈਵੇਟ ਬੱਸ ਅਪਰੇਟਰਜ਼ ਯੂਨੀਅਨ ਸੰਗਰੂਰ ਦਾ ਵਫ਼ਦ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਪ੍ਰੋ. ਓਂਕਾਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗਮਦੂਰ ਸਿੰਘ ਅਤੇ ਬੰਤ ਸਿੰਘ ਵਿਰਕ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ 5 ਜੁਲਾਈ 2023 ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪੰਜਾਬ ਦੇ ਸਟੇਜ ਕੈਰਿਜ ਬੱਸਾਂ ਦੇ ਕੰਮਾਂ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈ। ਇਸ ਵੰਡ ਵਿੱਚ ਸੰਗਰੂਰ ਅਤੇ ਮਾਲੇਰਕੋਟਲਾ ਦੀਆਂ ਬੱਸਾਂ ਨੂੰ ਬਠਿੰਡਾ ਰੀਜਨ ਵਿੱਚ ਪਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦਾ ਕੰਮ ਪਟਿਆਲਾ ਵਿੱਚ ਹੀ ਦੁਬਾਰਾ ਕੀਤਾ ਜਾਵੇ। -ਨਿੱਜੀ ਪੱਤਰ ਪ੍ਰੇਰਕ