ਪੱਤਰ ਪ੍ਰੇਰਕ
ਭਵਾਨੀਗੜ੍ਹ, 19 ਜੁਲਾਈ
ਆਲ ਇੰਡੀਆ ਸੈਂਟਰਲ ਵਾਲਮੀਕਿ ਸਭਾ ਵੱਲੋਂ ਦਲਿਤ ਵਰਗ ਖ਼ਿਲਾਫ਼ ਸੋਸ਼ਲ ਮੀਡੀਆ ਉੱਪਰ ਇਤਰਾਜ਼ਯੋਗ ਭਾਸ਼ਾ ਬੋਲਣ ਵਾਲੇ ਅਮਰੀਕ ਸਿੰਘ ਬਾਜਵਾ ਖ਼ਿਲਾਫ਼ ਕਾਰਵਾਈ ਲਈ ਅੱਜ ਇੱਥੇ ਡੀਐੱਸਪੀ ਭਵਾਨੀਗੜ੍ਹ ਸ੍ਰੀ ਮੋਹਿਤ ਅਗਰਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਪ੍ਰਗਟ ਸਿੰਘ ਗਮੀ ਕਲਿਆਣ, ਅਮਰਜੀਤ ਸਿੰਘ, ਰਾਜ ਕੁਮਾਰ, ਅਵਤਾਰ ਸਿੰਘ, ਸੋਨੀ ਸਿੰਘ ਆਦਿ ਨੇ ਕਿਹਾ ਕਿ ਅਮਰੀਕ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕਰ ਕੇ ਦਲਿਤ ਵਰਗ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਹੈ।