ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਜੂਨ
ਬਹੁਜਨ ਸਮਾਜ ਪਾਰਟੀ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਾਮ ’ਤੇ ਯੂਨੀਵਰਸਿਟੀ ’ਚ ਚੇਅਰ ਸਥਾਪਿਤ ਕਰਨ ਦੀ ਮੰਗ ਕੀਤੀ ਹੈ। ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਲੋਕ ਸਭਾ ਹਲਕਾ ਇੰਚਾਰਜ ਰਣਧੀਰ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ 37 ਫੀਸਦੀ ਦੇ ਕਰੀਬ ਹੈ। ਸਿੱਖ ਧਰਮ ਵਿੱਚ ਮਜ਼੍ਹਬੀ ਸਿੱਖਾਂ ਦੀ ਬਹੁਤ ਵੱਡੀ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ੀਸ਼ ਆਨੰਦਪੁਰ ਸਾਹਿਬ ਲਿਆਂਦਾ ਸੀ, ਜਿਸ ਮਗਰੋਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਨੇ ਰੰਗ ਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਦਿੱਤਾ ਸੀ। ਭਾਵ ਲੜਾਈ ਵਿੱਚ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਲਈ ਬਸਪਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਬਾਬਾ ਜੀਵਨ ਸਿੰਘ ਦੇ ਨਾਮ ’ਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ, ਪੰਜਾਬੀ ਯੂਨੀਵਰਸਿਟੀ ਪਟਿਅਆਲ ਜਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਚੇਅਰ ਸਥਾਪਿਤ ਕੀਤੀ ਜਾਵੇ ।