ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ, ਬਲਾਕ ਸ਼ੇਰਪੁਰ ਦੇ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਅਤੇ ਸੂਬਾ ਸਕੱਤਰ ਰਛਪਾਲ ਸਿੰਘ ਦੋਹਲਾ ਦੀ ਅਗਵਾਈ ਹੇਠ ਹੋਈ। ਕਿਸਾਨ ਆਗੂਆਂ ਨੇ ਕਿਹਾ ਕਿ ਮੀਂਹ ਤੇ ਹਲਦੀ ਰੋਗ ਕਾਰਨ ਝੋਨੇ ਦੀ ਫਸਲ ਦਾ ਝਾੜ ਘਟ ਗਿਆ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ ਬੋਨਸ ਦੇਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ। ਕਣਕ ਦੀ ਬਿਜਾਈ ਲਈ ਡੀ ਏ ਪੀ ਖਾਦ ਦਾ ਪ੍ਰਬੰਧ ਕੀਤਾ ਜਾਵੇ। ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਜੱਖਲਾਂ, ਮਲਕੀਤ ਸਿੰਘ ਜੱਖਲਾਂ, ਸੁਖਪਾਲ ਸਿੰਘ ਕਾਂਝਲਾ, ਜੀਤ ਸਿੰਘ ਜਹਾਂਗੀਰ, ਗੁਰਬਚਨ ਸਿੰਘ ਹਰਚੰਦਪੁਰ, ਜਸਵੀਰ ਸਿੰਘ ਕਾਂਝਲਾ ਤੇ ਮਲਕੀਤ ਸਿੰਘ ਕੰਧਾਰਗੜ੍ਹ ਹਾਜ਼ਰ ਸਨ।