ਧੂਰੀ ਸਿਵਲ ਹਸਪਤਾਲ ’ਚ ਖਾਲੀ ਅਸਾਮੀਆਂ ਭਰਨ ਦੀ ਮੰਗ
ਧੂਰੀ ਵਿਕਾਸ ਮੰਚ ਦੀ ਕੋਰ ਕਮੇਟੀ ਦੀ ਮੀਟਿੰਗ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਉਪ-ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਅਭਿਨਵ ਗੋਇਲ, ਪ੍ਰਧਾਨ ਅਮਨ ਗਰਗ ਅਤੇ ਜਨਰਲ ਸਕੱਤਰ ਹੰਸ ਰਾਜ ਬਜਾਜ ਦੀ ਅਗਵਾਈ ਹੇਠ ਹੋਈ। ਕੋਰ ਕਮੇਟੀ ਨੇ ਧੂਰੀ ਹਲਕੇ ਵਿੱਚ ਸਿਹਤ ਸੇਵਾਵਾਂ...
Advertisement
ਧੂਰੀ ਵਿਕਾਸ ਮੰਚ ਦੀ ਕੋਰ ਕਮੇਟੀ ਦੀ ਮੀਟਿੰਗ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਉਪ-ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਅਭਿਨਵ ਗੋਇਲ, ਪ੍ਰਧਾਨ ਅਮਨ ਗਰਗ ਅਤੇ ਜਨਰਲ ਸਕੱਤਰ ਹੰਸ ਰਾਜ ਬਜਾਜ ਦੀ ਅਗਵਾਈ ਹੇਠ ਹੋਈ। ਕੋਰ ਕਮੇਟੀ ਨੇ ਧੂਰੀ ਹਲਕੇ ਵਿੱਚ ਸਿਹਤ ਸੇਵਾਵਾਂ ਨੂੰ ਚੰਗਾ ਬਣਾਉਣ ਲਈ ਮੀਟਿੰਗ ਕੀਤੀ ਗਈ, ਜਿਸ ਵਿੱਚ ਆਗੂਆਂ ਵੱਲੋਂ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਨਾਲ ਨਾਲ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਤੇ ਹੋਰ ਖਾਲੀ ਪਈਆ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਇਨ੍ਹਾਂ ਮੰਗਾਂ ਸਬੰਧੀ ਸਮੇਂ-ਸਮੇਂ ’ਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।
Advertisement
Advertisement