ਲੈਕਚਰਾਰ ਕਾਡਰ ਦੀ ਸੀਨੀਅਰਤਾ ਸੂਚੀ ਨੂੰ ਅੰਤਮ ਰੂਪ ਦੇਣ ਦੀ ਮੰਗ
ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨੇ ਡਾਇਰੈਕਟਰ ਸਕੂਲ ਸਿੱਖਿਆ(ਸੈਕੰਡਰੀ) ਪੰਜਾਬ ਤੋਂ ਮੰਗ ਕੀਤੀ ਕਿ ਪ੍ਰਾਪਤ ਸਹੀ ਤੇ ਯੋਗ ਇਤਰਾਜ਼ਾਂ ਨੂੰ ਦੂਰ ਕਰਨ ਉਪਰੰਤ ਜਲਦੀ ਲੈਕਚਰਾਰ ਕਾਡਰ ਦੀ ਸੀਨੀਅਰਤਾ ਸੂਚੀ ਨੂੰ ਅੰਤਮ ਰੂਪ ਦਿੱਤਾ ਜਾਵੇ ਅਤੇ ਪ੍ਰਿੰਸੀਪਲ ਵਜੋਂ ਤਰੱਕੀਆਂ ਕਰ ਕੇ ਇਨਸਾਫ਼ ਦਿੱਤਾ ਜਾਵੇ।
ਯੂਨੀਅਨ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਸੂਬਾ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਭਾਰਤੀ ਨੇ ਮੀਟਿੰਗ ਤੋਂ ਬਾਅਦ ਜਾਰੀ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾਸਟਰ ਕੇਡਰ ਅਤੇ ਲੈਕਚਰਾਰ ਕੇਡਰ (2015) ਦੀਆਂ ਗਲਤ ਸੀਨੀਅਰਤਾ ਸੂਚੀਆਂ ਰੱਦ ਕਰਕੇ ਨਵੇਂ ਸਿਰੇ ਤੋਂ 1978 ਦੇ ਸੇਵਾ ਨਿਯਮਾਂ ਅਨੁਸਾਰ ਬਣਾਉਣ ਦਾ ਫੈਸਲਾ ਦਿੱਤਾ ਗਿਆ ਸੀ। 25-30 ਸਾਲ ਤੋਂ ਬਤੌਰ ਲੈਕਚਰਾਰ ਸੇਵਾ ਨਿਭਾਅ ਰਹੇ ਸੀਨੀਅਰ ਲੈਕਚਰਾਰ ਤਰੱਕੀ ਦੀ ਉਡੀਕ ਕਰਦੇ-ਕਰਦੇ ਸੇਵਾ ਮੁਕਤ ਹੋ ਗਏ। ਉਨ੍ਹਾਂ ਡਾਇਰੈਕਟਰ ਸਕੂਲ ਸਿੱਖਿਆ(ਸੈਕੰਡਰੀ) ਪੰਜਾਬ ਤੋਂ ਮੰਗ ਕੀਤੀ ਕਿ ਪ੍ਰਾਪਤ ਸਹੀ ਤੇ ਯੋਗ ਇਤਰਾਜਾਂ ਨੂੰ ਦੂਰ ਕਰਨ ਉਪਰੰਤ ਜਲਦੀ ਲੈਕਚਰਾਰ ਕਾਡਰ ਦੀ ਸੀਨੀਅਰਤਾ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇ ਅਤੇ ਪ੍ਰਿੰਸੀਪਲ ਵਜੋਂ ਤਰੱਕੀਆਂ ਕਰ ਕੇ ਇਨਸਾਫ਼ ਦਿੱਤਾ ਜਾਵੇ।