ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 22 ਸਤੰਬਰ
ਪ੍ਰਾਈਵੇਟ ਕਾਲਜ ਨਾਨ ਟੀਚਿੰਗ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਆਪਣੀਆਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ।
ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਤਨਾਮ ਸਿੰਘ ਅਤੇ ਸਕੱਤਰ ਗੁਰਚਰਨ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਚੇਰੀ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਗਈ ਕਿ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਅਨਏਡਿਡ ਨਾਨ ਟੀਚਿੰਗ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਪੂਰੇ ਗਰੇਡ ਤੇ ਕਵਰਡ ਪੋਸਟਾਂ ਦੇ ਅਧੀਨ ਲਿਆਦਾਂ ਜਾਵੇ।
ਵਰਨਣਯੋਗ ਹੈ ਕਿ ਪੰਜਾਬ ਵਿੱਚ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿੱਚ ਬਹੁਤ ਸਾਰੇ ਨਾਨ ਟੀਚਿੰਗ ਐਂਪਲਾਈਜ਼ ਪਿਛਲੇ 25 ਸਾਲਾਂ ਤੋਂ ਅਨਏਡਿਡ ਪੋਸਟਾਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਕਵਰਡ ਪੋਸਟਾਂ ’ਤੇ ਪੂਰੇ ਗਰੇਡ ਅਧੀਨ ਭਰਤੀ ਕੀਤਾ ਜਾਵੇ।