ਨਾਬਾਲਗ ਦੇ ਕਾਤਲ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਸਜ਼ਾ ਦੇਣ ਦੀ ਮੰਗ
ਇਲਾਕੇ ਦੀਆਂ ਵੱਖ-ਵੱਖ ਜਨਤਕ ਜਮਹੂਰੀ ਅਤੇ ਲੋਕਪੱਖੀ ਜਥੇਬੰਦੀਆਂ ਨੇ ਜਲੰਧਰ ਵਿਖੇ ਇੱਕ ਵਡੇਰੀ ਉਮਰ ਦੇ ਵਿਅਕਤੀ ਵੱਲੋਂ ਨਾਬਾਲਗ ਮਾਸੂਮ ਬੱਚੀ ਨਾਲ ਜਬਰ-ਜਨਾਹ ਕਰਕੇ ਬੇਰਹਿਮੀ ਨਾਲ ਕਤਲ ਕਰਨ ’ਤੇ ਸਖ਼ਤ ਰੋਸ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਮੁਲਜ਼ਮ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਜਲਦ ਸਜ਼ਾ ਦੇਣ ਦੀ ਮੰਗ ਕੀਤੀ ਹੈ। ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਬੀਰ ਲੌਂਗੋਵਾਲ, ਅਨਿਲ ਸ਼ਰਮਾ, ਤਰਕਸ਼ੀਲ ਸੁਸਾਈਟੀ ਪੰਜਾਬ ਦੇ ਜੁਝਾਰ ਲੌਂਗੋਵਾਲ, ਬੀਰਬਲ ਸਿੰਘ, ਸੰਦੀਪ ਸਿੰਘ, ਕਮਲਜੀਤ ਵਿੱਕੀ,ਡੇਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜਸਵੀਰ ਨਮੋਲ, ਦਾਤਾ ਸਿੰਘ ਨਮੋਲ, ਚੰਦਰ ਸ਼ੇਖਰ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ, ਭਗਤ ਸਿੰਘ ਮੋਟਰਸਾਈਕਲ ਰੇਹੜੀ ਯੂਨੀਅਨ ਦੇ ਚਰਨਾ ਸਿੰਘ ਨੇ ਕਿਹਾ ਕਿ ਇਹ ਘਟਨਾ ਹਰ ਵਿਅਕਤੀ ਦੇ ਦਿਲ ਨੂੰ ਝੰਜੋੜਨ ਵਾਲੀ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦਾ ਕੋਈ ਧਰਮ, ਖਿੱਤਾ ਜਾਂ ਫਿਰਕਾ ਨਹੀਂ ਹੁੰਦਾ। ਮੁਲਕ ਦੇ ਇਹ ਹਾਲਤ ਬਣ ਗਏ ਹਨ ਕਿ ਹਰ ਦਿਨ ਛੋਟੀਆਂ ਮਾਸੂਮ ਬੱਚੀਆਂ ਜਿੱਥੇ ਹੈਵਾਨੀਅਤ ਦਾ ਸ਼ਿਕਾਰ ਹੋ ਰਹੀਆਂ ਹਨ ਉੱਥੇ ਬੇਰਹਿਮੀ ਨਾਲ ਕਤਲ ਵੀ ਕੀਤਾ ਜਾ ਰਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਰਣਜੀਤ ਸਿੰਘ, ਗੁਰਮੇਲ ਸਿੰਘ, ਸੁਖਪਾਲ ਸਿੰਘ, ਗੁਰਜੀਤ ਸਿੰਘ, ਬੱਗਾ ਸਿੰਘ ਨਮੋਲ,ਸੁਖਵੀਰ ਸਿੰਘ, ਰਾਮ ਗੋਪਾਲ, ਅਵਤਾਰ ਸਿੰਘ ਆਦਿ ਆਗੂ ਹਾਜ਼ਰ ਸਨ।
