DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਵਿਧਾਇਕ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਸੱਤਾਧਾਰੀ ਪਾਰਟੀ ’ਤੇ ਚੋਣਾਂ ਦੌਰਾਨ ਧੱਕੇਸ਼ਾਹੀ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
Advertisement

ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਵਿਵਾਦਿਤ ਬਿਆਨ ’ਤੇ ਇਤਰਾਜ਼ ਜਤਾਇਆ ਹੈ। ਕਾਂਗਰਸ ਦੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਅਤੇ ਕਾਂਗਰਸੀ ਆਗੂ ਦਰਸ਼ਨ ਸਿੰਘ ਸਿੱਧੂ ਨੇ ਚੋਣ ਕਮਿਸ਼ਨ ਤੋਂ ਵਿਧਾਇਕ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਾਰਵਾਈ ਨਾ ਹੋਈ ਤਾਂ ਕਾਂਗਰਸ ਵਰਕਰ ਸੜਕਾਂ ’ਤੇ ਉਤਰਨਗੇ। ਵਿਧਾਇਕ ਕੁਲਵੰਤ ਬਾਜ਼ੀਗਰ ਨੇ ਕਥਿਤ ਤੌਰ ’ਤੇ ਬਿਆਨ ਦਿੱਤਾ ਸੀ ਕਿ ਉਹ ਚੋਣਾਂ ਵਿੱਚ 17-0 ਨਾਲ ਜਿੱਤਣਗੇ ਅਤੇ ਜੇ ਕੋਈ ਕਮੀ ਰਹੀ ਤਾਂ ਦਰਵਾਜ਼ੇ ਲਾ ਕੇ ਕਸਰ ਪੂਰੀ ਕਰ ਲੈਣਗੇ। ਕਾਂਗਰਸ ਨੇ ਇਸ ਨੂੰ ਸ਼ਰੇਆਮ ਧੱਕੇਸ਼ਾਹੀ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਹੈ। ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵਿਧਾਇਕ ਖ਼ਿਲਾਫ਼ ਪੰਜਾਬ ਚੋਣ ਕਮਿਸ਼ਨ ਤੁਰੰਤ ਕੇਸ ਦਰਜ ਕਰਵਾਏ। ਉਨ੍ਹਾਂ ਸੜਕਾਂ ’ਤੇ ਉੱਤਰਨ ਦੀ ਚਿਤਾਵਨੀ ਦਿੱਤੀ।

ਇਸ ਸਬੰਧੀ ਹਲਕਾ ਸ਼ੁਤਰਾਣਾ ਦੇ ਕਾਂਗਰਸੀ ਆਗੂ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਵਿਚ ਬਿਆਨ ਨੂੰ ਲੈ ਕੇ ਵਿਧਾਇਕ ਖ਼ਿਲਾਫ਼ ਕਾਫ਼ੀ ਰੋਸ ਹੈ। ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ਵਿਧਾਇਕ ਦਾ ਇਹ ਬਿਆਨ ਸ਼ਰੇਆਮ ਧੱਕੇਸ਼ਾਹੀ ਹੈ ਤੇ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਮਾੜੀ ਰਵਾਇਤ ਹੈ।

Advertisement

Advertisement
Advertisement
×