ਅਧਿਆਪਕਾਂ ਨੂੰ ਬੀਐੱਲਓ ਡਿਊਟੀ ਤੋਂ ਫਾਰਗ ਕਰਨ ਦੀ ਮੰਗ
ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਦੇ ਹੁਕਮਾਂ ਅਨੁਸਾਰ ਅਧਿਆਪਕਾਂ ਨੂੰ ਬੀਐੱਲਓ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ...
Advertisement
ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਦੇ ਹੁਕਮਾਂ ਅਨੁਸਾਰ ਅਧਿਆਪਕਾਂ ਨੂੰ ਬੀਐੱਲਓ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਮਾਰਚ 2023 ਵਿੱਚ ਵੀ ਮੁੱਖ ਸਕੱਤਰ ਨੂੰ ਅਜਿਹੇ ਹੁਕਮ ਜਾਰੀ ਕੀਤੇ ਗਏ ਸਨ ਪਰ ਉਸ ਮੌਕੇ ਦੇ ਮੁੱਖ ਸਕੱਤਰ ਵੱਲੋਂ ਮੰਤਰੀ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਬੀਐੱਲਓ (ਬੂਥ ਲੈਵਲ ਅਫਸਰ) ਡਿਊਟੀ ਅਜਿਹੀ ਹੈ ਜੋ ਸਾਰਾ ਸਾਲ ਲਗਾਤਾਰ ਚੱਲਦੀ ਹੈ ਅਤੇ ਇਸ ਕੰਮ ਲਈ ਸਮੇਂ ਸਮੇਂ ’ਤੇ ਅਧਿਆਪਕਾਂ ਨੂੰ ਸਕੂਲਾਂ ਵਿੱਚੋਂ ਬਾਹਰ ਕੱਢਿਆ ਜਾਂਦਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਮੰਤਰੀ ਦੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ।
Advertisement
Advertisement