ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੋਨੇ ਦੀ ਖਰੀਦ ’ਚ ਨਮੀ ਦੀ ਸ਼ਰਤ ਖ਼ਤਮ ਕਰਨ ਦੀ ਮੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਦੀ ਅਗਵਾਹੀ ਵਿੱਚ ਗੁਰਦੁਆਰਾ ਧੰਨਾ ਜੱਟ ਵਿੱਚ ਹੋਈ। ਮੀਟਿੰਗ ਵਿੱਚ 10 ਇਕਾਈਆਂ ਦੇ ਆਗੂ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਤੇ ਸ਼ੈਲਰ ਮਾਲਕਾਂ ਦੀ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਦੀ ਅਗਵਾਹੀ ਵਿੱਚ ਗੁਰਦੁਆਰਾ ਧੰਨਾ ਜੱਟ ਵਿੱਚ ਹੋਈ। ਮੀਟਿੰਗ ਵਿੱਚ 10 ਇਕਾਈਆਂ ਦੇ ਆਗੂ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਤੇ ਸ਼ੈਲਰ ਮਾਲਕਾਂ ਦੀ ਮਿਲੀਭੁਗਤ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ। 15 ਫੀਸਦ ਨਮੀ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ ਤੇ ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗੇ ਪਏ ਹਨ। ਖਰੀਦ ਤੋਂ ਪਹਿਲਾਂ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਨਾ ਰੁਲਣ ਦੇਣ ਅਤੇ ਸੁਚੱਜੇ ਪ੍ਰਬੰਧ ਦੇ ਦਾਅਵੇ ਕਰਦੀ ਨਹੀਂ ਥੱਕਦੀ ਸੀ ਹੁਣ ਹਕੀਕਤ ਕੁਝ ਹੋਰ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ 17 ਫੀਸਦ ਨਮੀ ਦੀ ਸ਼ਰਤ ਖ਼ਤਮ ਕੀਤੀ ਜਾਵੇ। ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਲੀਲਾ ਚੋਟੀਆਂ, ਲਾਭ ਗੁਰਨੇ, ਬੇਅੰਤ ਗੋਬਿੰਦਗੜ੍ਹ ਤੇ ਸੁਖਵੰਤ ਗੋਬਿੰਦਗੜ੍ਹ ਆਦਿ ਨੇ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਹੈ ਕਿਸਾਨਾਂ ਨੂੰ ਡੀ ਏ ਪੀ ਖਾਦ ਨਹੀਂ ਮਿਲ ਰਹੀ। ਇਸ ਲਈ ਡੀ ਏ ਪੀ ਖਾਦ ਦਾ ਪ੍ਰਬੰਧ ਕੀਤਾ ਜਾਵੇ। 

Advertisement
Advertisement
Show comments