ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ
ਸੁਨਾਮ ਊਧਮ ਸਿੰਘ ਵਾਲਾ: ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦੇ ਵਫ਼ਦ ਨੇ ਪ੍ਰਧਾਨ ਗੁਰਮੇਲ ਸਿੰਘ ਮੌਜੋਵਾਲ ਦੀ ਅਗਵਾਈ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਕੰਗ ਨੂੰ ਮਿਲਕੇ ਮੰਗ ਪੱਤਰ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦੀ...
ਸੁਨਾਮ ਊਧਮ ਸਿੰਘ ਵਾਲਾ: ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦੇ ਵਫ਼ਦ ਨੇ ਪ੍ਰਧਾਨ ਗੁਰਮੇਲ ਸਿੰਘ ਮੌਜੋਵਾਲ ਦੀ ਅਗਵਾਈ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਕੰਗ ਨੂੰ ਮਿਲਕੇ ਮੰਗ ਪੱਤਰ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦੀ ਅਪੀਲ ਕੀਤੀ। ਇਸ ਸਬੰਧੀਂ ਵਫ਼ਦ ਵਿੱਚ ਸ਼ਾਮਲ ਆਗੂਆਂ ਨੇ ਇਸ ਨੀਤੀ ਪ੍ਰਤੀ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਲਈ ਇਹ ਘਾਤਕ ਸਾਬਤ ਹੋਵੇਗੀ ਕਿਉਂਕਿ ਇਸ ਦੇ ਲਾਗੂ ਹੋਣ ਨਾਲ ਸੂਬੇ ’ਚ ਵਾਹੀਯੋਗ ਰਕਬਾ ਘੱਟ ਜਾਵੇਗਾ ਜਿਸ ਕਾਰਨ ਕਿਸਾਨ ਵਿਹਲੇ ਰਹਿਣ ਲਈ ਮਜਬੂਰ ਹੋ ਜਾਣਗੇ। ਉਨ੍ਹਾਂ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ। -ਪੱਤਰ ਪ੍ਰੇਰ