ਧੂਰੀ ਖੰਡ ਮਿੱਲ ਚਲਾਉਣ ਦੀ ਮੰਗ
ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਦੀਪ ਸਿੰਘ ਦੌਲਤਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨਾਲ ਸਥਾਨਕ ਮੁੱਖ ਮੰਤਰੀ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਧੂਰੀ ਖੰਡ ਮਿੱਲ ਨੂੰ ਮੁੜ ਚਲਾਉਣ ਦੀ ਮੰਗ...
Advertisement
ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਦੀਪ ਸਿੰਘ ਦੌਲਤਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨਾਲ ਸਥਾਨਕ ਮੁੱਖ ਮੰਤਰੀ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਧੂਰੀ ਖੰਡ ਮਿੱਲ ਨੂੰ ਮੁੜ ਚਲਾਉਣ ਦੀ ਮੰਗ ਕੀਤੀ। ਦੌਲਤਪੁਰ ਨੇ ਕਿਹਾ ਕਿ ਖੰਡ ਮਿੱਲ ਬੰਦ ਹੋਣ ਨਾਲ ਨਾ ਸਿਰਫ਼ ਇਲਾਕੇ ਦੀ ਆਰਥਿਕਤਾ ਪ੍ਰਭਾਵ ਪਿਆ ਹੈ, ਸਗੋਂ ਹਜ਼ਾਰਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦਾ ਰੁਜ਼ਗਾਰ ਵੀ ਖ਼ਤਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿੱਲ ਬੰਦ ਹੋਣ ਕਾਰਨ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਨੂੰ ਆਪਣੀ ਫਸਲ ਵੇਚਣ ਲਈ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਜਾਣਾ ਪੈਂਦਾ ਹੈ ਜਿਸ ਨਾਲ ਸਮਾਂ ਤੇ ਪੈਸੇ ਦੀ ਬਰਬਾਦੀ ਹੋ ਰਹੀ ਹੈ। ਦੌਲਤਪੁਰ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਵਿੱਚ ਜਲਦ ਹੀ ਸਕਾਰਾਤਮਕ ਫੈਸਲਾ ਕਰੇਗੀ।
Advertisement
Advertisement