ਨਵੇਂ ਬੱਸ ਸਟੈਂਡ ਦਾ ਨਿਰਮਾਣ ਜਲਦੀ ਸ਼ੁਰੂ ਕਰਨ ਦੀ ਮੰਗ
ਹਲਕੇ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਲਈ ‘ਧੂਰੀ ਵਿਕਾਸ ਮੰਚ ਧੂਰੀ’ ਲਗਾਤਾਰ ਯਤਨਸ਼ੀਲ ਹੈ। ਮੰਚ ਦੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ, ਉੱਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ ਨੇ ਕਿਹਾ ਕਿ ਜਿੱਥੇ ਮੰਚ ਦੇ ਵਫ਼ਦ ਨੇ ਬੀਤੇ ਦਿਨੀਂ...
ਹਲਕੇ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਲਈ ‘ਧੂਰੀ ਵਿਕਾਸ ਮੰਚ ਧੂਰੀ’ ਲਗਾਤਾਰ ਯਤਨਸ਼ੀਲ ਹੈ। ਮੰਚ ਦੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ, ਉੱਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ ਨੇ ਕਿਹਾ ਕਿ ਜਿੱਥੇ ਮੰਚ ਦੇ ਵਫ਼ਦ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਹਲਕੇ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਸੀ, ਉਥੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸੌਂਪੇ ਮੰਗ ਪੱਤਰ ‘ਚ ਬੱਸ ਸਟੈਂਡ ਦੀ ਉਸਾਰੀ ਸਥਾਨਕ ਫੂਡ ਸਪਲਾਈ ਗੁਦਾਮਾਂ ਅੰਦਰ ਸ਼ੁਰੂ ਕਰਵਾਉਣ ਅਤੇ ਪੁਰਾਣੇ ਓਵਰ ਬਰਿੱਜ ਨੂੰ ਸੰਗਰੂਰ ਬਾਈਪਾਸ ਤੱਕ ਵਧਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕੱਕੜਵਾਲ ਚੌਕ ‘ਚ ਚਿੱਟਾ ਹਾਥੀ ਬਣੀਆਂ ਟਰੈਫਿਕ ਲਾਈਟਾਂ ਨੂੰ ਚਲਾਉਣ ਲਈ ਮੰਚ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਪੱਤਰ ਕਾਰਵਾਈ ਲਈ ਜ਼ਿਲ੍ਹਾ ਪੁਲੀਸ ਸੰਗਰੂਰ ਨੂੰ ਪ੍ਰਾਪਤ ਹੋ ਚੁੱਕਾ ਹੈ। ਆਗੂਆਂ ਨੇ ਜਿੱਥੇ ਬੀਤੇ ਦਿਨੀਂ ਧੂਰੀ ਦੌਰੇ ‘ਤੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ’ਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਵਾਉਣ ਲਈ 17 ਡਾਕਟਰਾਂ ਦੀ ਨਿਯੁਕਤੀ ਕਰਨ ਦੇ ਦਿੱਤੇ ਬਿਆਨ ਦਾ ਸਵਾਗਤ ਕੀਤਾ, ਉਥੇ ਸਿਵਲ ਹਸਪਤਾਲ ‘ਚ ਡਾਇਲੇਸਿਸ ਮਸ਼ੀਨ ਸਥਾਪਤ ਕਰਨ, ਪੁਰਾਣੇ ਬਸ ਸਟੈਂਡ ਦੇ ਸਾਹਮਣੇ ਸਥਿਤ ਫੂਡ ਸਪਲਾਈ ਦੇ ਗੁਦਾਮਾਂ ਵਾਲੀ ਜਗ੍ਹਾ ’ਚ ਨਵਾਂ ਆਧੁਨਿਕ ਸਹੂਲਤਾਂ ਵਾਲਾ ਬਸ ਸਟੈਂਡ ਬਣਾਉਣ ਦੀ ਮੰਗ ਕੀਤੀ ਹੈ।

